Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
363
Pavan Ang 363 of 1430

ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥

ਹਿਰਦੈ ਨਾਮੁ ਵਡੀ ਵਡਿਆਈ ॥

ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥

੧॥

ਸੋ ਲਾਲਾ ਜੀਵਤੁ ਮਰੈ ॥

ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥

੧॥

ਰਹਾਉ ॥

ਕਰਣੀ ਕਾਰ ਧੁਰਹੁ ਫੁਰਮਾਈ ॥

ਬਿਨੁ ਸਬਦੈ ਕੋ ਥਾਇ ਨ ਪਾਈ ॥

ਕਰਣੀ ਕੀਰਤਿ ਨਾਮੁ ਵਸਾਈ ॥

ਆਪੇ ਦੇਵੈ ਢਿਲ ਨ ਪਾਈ ॥

੨॥

ਮਨਮੁਖਿ ਭਰਮਿ ਭੁਲੈ ਸੰਸਾਰੁ ॥

ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥

ਵਿਣੁ ਰਾਸੀ ਵਖਰੁ ਪਲੈ ਨ ਪਾਇ ॥

ਮਨਮੁਖਿ ਭੁਲਾ ਜਨਮੁ ਗਵਾਇ ॥

੩॥

ਸਤਿਗੁਰੁ ਸੇਵੇ ਸੁ ਲਾਲਾ ਹੋਇ ॥

ਊਤਮ ਜਾਤੀ ਊਤਮੁ ਸੋਇ ॥

ਗੁਰ ਪਉੜੀ ਸਭ ਦੂ ਊਚਾ ਹੋਇ ॥

ਨਾਨਕ ਨਾਮਿ ਵਡਾਈ ਹੋਇ ॥

੪॥

੭॥

੪੬॥

ਆਸਾ ਮਹਲਾ ੩ ॥

ਮਨਮੁਖਿ ਝੂਠੋ ਝੂਠੁ ਕਮਾਵੈ ॥

ਖਸਮੈ ਕਾ ਮਹਲੁ ਕਦੇ ਨ ਪਾਵੈ ॥

ਦੂਜੈ ਲਗੀ ਭਰਮਿ ਭੁਲਾਵੈ ॥

ਮਮਤਾ ਬਾਧਾ ਆਵੈ ਜਾਵੈ ॥

੧॥

ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥

ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥

ਰਹਾਉ ॥

੧॥

ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥

ਗੁਰ ਸਬਦੀ ਸੀਗਾਰੁ ਬਣਾਵੈ ॥

ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥

ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥

੨॥

ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥

ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥

ਨੇੜੈ ਵੇਖੈ ਸਦਾ ਹਦੂਰਿ ॥

ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥

੩॥

ਆਗੈ ਜਾਤਿ ਰੂਪੁ ਨ ਜਾਇ ॥

ਤੇਹਾ ਹੋਵੈ ਜੇਹੇ ਕਰਮ ਕਮਾਇ ॥

ਸਬਦੇ ਊਚੋ ਊਚਾ ਹੋਇ ॥

ਨਾਨਕ ਸਾਚਿ ਸਮਾਵੈ ਸੋਇ ॥

੪॥

੮॥

੪੭॥

ਆਸਾ ਮਹਲਾ ੩ ॥

ਭਗਤਿ ਰਤਾ ਜਨੁ ਸਹਜਿ ਸੁਭਾਇ ॥

ਗੁਰ ਕੈ ਭੈ ਸਾਚੈ ਸਾਚਿ ਸਮਾਇ ॥

ਬਿਨੁ ਗੁਰ ਪੂਰੇ ਭਗਤਿ ਨ ਹੋਇ ॥

ਮਨਮੁਖ ਰੁੰਨੇ ਅਪਨੀ ਪਤਿ ਖੋਇ ॥

੧॥

ਮੇਰੇ ਮਨ ਹਰਿ ਜਪਿ ਸਦਾ ਧਿਆਇ ॥

ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥

੧॥

ਰਹਾਉ ॥

ਗੁਰ ਪੂਰੇ ਤੇ ਪੂਰਾ ਪਾਏ ॥

ਹਿਰਦੈ ਸਬਦੁ ਸਚੁ ਨਾਮੁ ਵਸਾਏ ॥

ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥

ਸਦਾ ਸੂਚੇ ਸਾਚਿ ਸਮਾਏ ॥

੨॥

ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥

ਗੁਰ ਪਰਸਾਦਿ ਰਹਿਆ ਭਰਪੂਰਿ ॥

ਜਹਾ ਜਾਉ ਤਹ ਵੇਖਾ ਸੋਇ ॥

ਗੁਰ ਬਿਨੁ ਦਾਤਾ ਅਵਰੁ ਨ ਕੋਇ ॥

੩॥

ਗੁਰੁ ਸਾਗਰੁ ਪੂਰਾ ਭੰਡਾਰ ॥

ਊਤਮ ਰਤਨ ਜਵਾਹਰ ਅਪਾਰ ॥

ਗੁਰ ਪਰਸਾਦੀ ਦੇਵਣਹਾਰੁ ॥

ਨਾਨਕ ਬਖਸੇ ਬਖਸਣਹਾਰੁ ॥

੪॥

੯॥

੪੮॥

ਆਸਾ ਮਹਲਾ ੩ ॥

ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥

ਪੂਰੈ ਭਾਗਿ ਗੁਰ ਸੇਵਾ ਹੋਇ ॥

SikhiAt.Net
363 ×