ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
364
ਪਾਵਨ ਅੰਗ 364 / 1430

ਸੋ ਬੂਝੈ ਜਿਸੁ ਆਪਿ ਬੁਝਾਏ ॥

ਗੁਰ ਪਰਸਾਦੀ ਸੇਵ ਕਰਾਏ ॥

੧॥

ਗਿਆਨ ਰਤਨਿ ਸਭ ਸੋਝੀ ਹੋਇ ॥

ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥

੧॥

ਰਹਾਉ ॥

ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥

ਪੂਰੇ ਗੁਰ ਤੇ ਸੋਝੀ ਪਾਏ ॥

ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥

ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥

੨॥

ਜੰਮਣੁ ਮਰਣਾ ਹੈ ਸੰਸਾਰੁ ॥

ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥

ਪਰ ਨਿੰਦਾ ਬਹੁ ਕੂੜੁ ਕਮਾਵੈ ॥

ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥

੩॥

ਸਤਸੰਗਤਿ ਮਿਲਿ ਸਭ ਸੋਝੀ ਪਾਏ ॥

ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥

ਭਾਣਾ ਮੰਨੇ ਸਦਾ ਸੁਖੁ ਹੋਇ ॥

ਨਾਨਕ ਸਚਿ ਸਮਾਵੈ ਸੋਇ ॥

੪॥

੧੦॥

੪੯॥

ਆਸਾ ਮਹਲਾ ੩ ਪੰਚਪਦੇ ॥

ਸਬਦਿ ਮਰੈ ਤਿਸੁ ਸਦਾ ਅਨੰਦ ॥

ਸਤਿਗੁਰ ਭੇਟੇ ਗੁਰ ਗੋਬਿੰਦ ॥

ਨਾ ਫਿਰਿ ਮਰੈ ਨ ਆਵੈ ਜਾਇ ॥

ਪੂਰੇ ਗੁਰ ਤੇ ਸਾਚਿ ਸਮਾਇ ॥

੧॥

ਜਿਨ੍ਹ ਕਉ ਨਾਮੁ ਲਿਖਿਆ ਧੁਰਿ ਲੇਖੁ ॥

ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥

੧॥

ਰਹਾਉ ॥

ਜਿਨ੍ਹ ਕਉ ਹਰਿ ਪ੍ਰਭੁ ਲਏ ਮਿਲਾਇ ॥

ਤਿਨ੍ਹ ਕੀ ਗਹਣ ਗਤਿ ਕਹੀ ਨ ਜਾਇ ॥

ਪੂਰੈ ਸਤਿਗੁਰ ਦਿਤੀ ਵਡਿਆਈ ॥

ਊਤਮ ਪਦਵੀ ਹਰਿ ਨਾਮਿ ਸਮਾਈ ॥

੨॥

ਜੋ ਕਿਛੁ ਕਰੇ ਸੁ ਆਪੇ ਆਪਿ ॥

ਏਕ ਘੜੀ ਮਹਿ ਥਾਪਿ ਉਥਾਪਿ ॥

ਕਹਿ ਕਹਿ ਕਹਣਾ ਆਖਿ ਸੁਣਾਏ ॥

ਜੇ ਸਉ ਘਾਲੇ ਥਾਇ ਨ ਪਾਏ ॥

੩॥

ਜਿਨ੍ਹ ਕੈ ਪੋਤੈ ਪੁੰਨੁ ਤਿਨ੍ਹਾ ਗੁਰੂ ਮਿਲਾਏ ॥

ਸਚੁ ਬਾਣੀ ਗੁਰੁ ਸਬਦੁ ਸੁਣਾਏ ॥

ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥

ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥

੪॥

ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥

ਜਿਸ ਨੋ ਬਖਸੇ ਸਾਚਾ ਸੋਇ ॥

ਪੂਰੈ ਸਬਦਿ ਮੰਨਿ ਵਸਾਏ ॥

ਨਾਨਕ ਨਾਮਿ ਰਤੇ ਸੁਖੁ ਪਾਏ ॥

੫॥

੧੧॥

੫੦॥

ਆਸਾ ਮਹਲਾ ੩ ॥

ਨਿਰਤਿ ਕਰੇ ਬਹੁ ਵਾਜੇ ਵਜਾਏ ॥

ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥

ਅੰਤਰਿ ਲੋਭੁ ਭਰਮੁ ਅਨਲ ਵਾਉ ॥

ਦੀਵਾ ਬਲੈ ਨ ਸੋਝੀ ਪਾਇ ॥

੧॥

ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥

ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥

੧॥

ਰਹਾਉ ॥

ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥

ਪੂਰੇ ਤਾਲ ਵਿਚਹੁ ਆਪੁ ਗਵਾਇ ॥

ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥

ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥

੨॥

ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥

ਗੁਰ ਕਾ ਸਬਦੁ ਸਹਜਿ ਵੀਚਾਰੁ ॥

ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥

ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥

੩॥

SikhiAt.Net
364 ×