ਵਡਾ ਵਡਾ ਹਰਿ ਭਾਗ ਕਰਿ ਪਾਇਆ ॥
ਨਾਨਕ ਗੁਰਮੁਖਿ ਨਾਮੁ ਦਿਵਾਇਆ ॥
੪॥
੪॥
੫੬॥
ਆਸਾ ਮਹਲਾ ੪ ॥
ਗੁਣ ਗਾਵਾ ਗੁਣ ਬੋਲੀ ਬਾਣੀ ॥
ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥
੧॥
ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥
ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥
੧॥
ਰਹਾਉ ॥
ਹਰਿ ਗੁਣ ਗਾਵੈ ਹਰਿ ਜਨ ਲੋਗਾ ॥
ਵਡੈ ਭਾਗਿ ਪਾਏ ਹਰਿ ਨਿਰਜੋਗਾ ॥
੨॥
ਗੁਣ ਵਿਹੂਣ ਮਾਇਆ ਮਲੁ ਧਾਰੀ ॥
ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥
੩॥
ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥
ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥
੪॥
੫॥
੫੭॥
ਆਸਾ ਮਹਲਾ ੪ ॥
ਨਾਮੁ ਸੁਣੀ ਨਾਮੋ ਮਨਿ ਭਾਵੈ ॥
ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥
੧॥
ਨਾਮੁ ਜਪਹੁ ਗੁਰਮੁਖਿ ਪਰਗਾਸਾ ॥
ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥
੧॥
ਰਹਾਉ ॥
ਨਾਮੈ ਸੁਰਤਿ ਸੁਨੀ ਮਨਿ ਭਾਈ ॥
ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥
੨॥
ਨਾਮਹੀਣ ਗਏ ਮੂੜ ਨੰਗਾ ॥
ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥
੩॥
ਆਪੇ ਥਾਪੇ ਥਾਪਿ ਉਥਾਪੇ ॥
ਨਾਨਕ ਨਾਮੁ ਦੇਵੈ ਹਰਿ ਆਪੇ ॥
੪॥
੬॥
੫੮॥
ਆਸਾ ਮਹਲਾ ੪ ॥
ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
ਫਲ ਲਾਗੇ ਹਰਿ ਰਸਕ ਰਸਾਈ ॥
੧॥
ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥
੧॥
ਰਹਾਉ ॥
ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥
ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥
੨॥
ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥
ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥
੩॥
ਜੇ ਵਡ ਭਾਗ ਹੋਵਹਿ ਵਡ ਊਚੇ ॥
ਨਾਨਕ ਨਾਮੁ ਜਪਹਿ ਸਚਿ ਸੂਚੇ ॥
੪॥
੭॥
੫੯॥
ਆਸਾ ਮਹਲਾ ੪ ॥
ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥
੧॥
ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥
੧॥
ਰਹਾਉ ॥
ਨਾਮੋ ਨਾਮੁ ਸੁਣੀ ਮਨੁ ਸਰਸਾ ॥
ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥
੨॥
ਨਾਮ ਬਿਨਾ ਕੁਸਟੀ ਮੋਹ ਅੰਧਾ ॥
ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥
੩॥
ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥
੪॥
੮॥
੬੦॥