ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥
੨॥
੩੯॥
੧੩॥
੧੫॥
੬੭॥
ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
ਹਮ ਆਈ ਵਸਗਤਿ ਗੁਰ ਪਰਸਾਦੇ ॥
੧॥
ਐਸਾ ਦੇਖਿ ਬਿਮੋਹਿਤ ਹੋਏ ॥
ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥
੧॥
ਰਹਾਉ ॥
ਇਕਿ ਫਿਰਹਿ ਉਦਾਸੀ ਤਿਨ੍ਹ ਕਾਮਿ ਵਿਆਪੈ ॥
ਇਕਿ ਸੰਚਹਿ ਗਿਰਹੀ ਤਿਨ੍ਹ ਹੋਇ ਨ ਆਪੈ ॥
ਇਕਿ ਸਤੀ ਕਹਾਵਹਿ ਤਿਨ੍ਹ ਬਹੁਤੁ ਕਲਪਾਵੈ ॥
ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥
੨॥
ਤਪੁ ਕਰਤੇ ਤਪਸੀ ਭੂਲਾਏ ॥
ਪੰਡਿਤ ਮੋਹੇ ਲੋਭਿ ਸਬਾਏ ॥
ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥
੩॥
ਗਿਆਨੀ ਕੀ ਹੋਇ ਵਰਤੀ ਦਾਸਿ ॥
ਕਰ ਜੋੜੇ ਸੇਵਾ ਕਰੇ ਅਰਦਾਸਿ ॥
ਜੋ ਤੂੰ ਕਹਹਿ ਸੁ ਕਾਰ ਕਮਾਵਾ ॥
ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥
੪॥
੧॥
ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥
ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥
੧॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥
੧॥
ਰਹਾਉ ॥
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
ਦੁਤੀਆ ਤਿਆਗੀ ਲੋਗਾ ਰੀਤਿ ॥
ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥
੨॥
ਸਹਜ ਗੁਫਾ ਮਹਿ ਆਸਣੁ ਬਾਧਿਆ ॥
ਜੋਤਿ ਸਰੂਪ ਅਨਾਹਦੁ ਵਾਜਿਆ ॥
ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥
ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥
੩॥
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
ਜਨਮਿ ਨ ਮਰੈ ਨ ਆਵੈ ਨ ਜਾਇ ॥
ਹਰਿ ਸੇਤੀ ਓਹੁ ਰਹੈ ਸਮਾਇ ॥
੪॥
੨॥
ਆਸਾ ਮਹਲਾ ੫ ॥
ਨਿਜ ਭਗਤੀ ਸੀਲਵੰਤੀ ਨਾਰਿ ॥
ਰੂਪਿ ਅਨੂਪ ਪੂਰੀ ਆਚਾਰਿ ॥
ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥
ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥
੧॥
ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥