Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
372
Pavan Ang 372 of 1430

ਆਸਾ ਮਹਲਾ ੫ ॥

ਪਰਦੇਸੁ ਝਾਗਿ ਸਉਦੇ ਕਉ ਆਇਆ ॥

ਵਸਤੁ ਅਨੂਪ ਸੁਣੀ ਲਾਭਾਇਆ ॥

ਗੁਣ ਰਾਸਿ ਬੰਨ੍ਹਿ ਪਲੈ ਆਨੀ ॥

ਦੇਖਿ ਰਤਨੁ ਇਹੁ ਮਨੁ ਲਪਟਾਨੀ ॥

੧॥

ਸਾਹ ਵਾਪਾਰੀ ਦੁਆਰੈ ਆਏ ॥

ਵਖਰੁ ਕਾਢਹੁ ਸਉਦਾ ਕਰਾਏ ॥

੧॥

ਰਹਾਉ ॥

ਸਾਹਿ ਪਠਾਇਆ ਸਾਹੈ ਪਾਸਿ ॥

ਅਮੋਲ ਰਤਨ ਅਮੋਲਾ ਰਾਸਿ ॥

ਵਿਸਟੁ ਸੁਭਾਈ ਪਾਇਆ ਮੀਤ ॥

ਸਉਦਾ ਮਿਲਿਆ ਨਿਹਚਲ ਚੀਤ ॥

੨॥

ਭਉ ਨਹੀ ਤਸਕਰ ਪਉਣ ਨ ਪਾਨੀ ॥

ਸਹਜਿ ਵਿਹਾਝੀ ਸਹਜਿ ਲੈ ਜਾਨੀ ॥

ਸਤ ਕੈ ਖਟਿਐ ਦੁਖੁ ਨਹੀ ਪਾਇਆ ॥

ਸਹੀ ਸਲਾਮਤਿ ਘਰਿ ਲੈ ਆਇਆ ॥

੩॥

ਮਿਲਿਆ ਲਾਹਾ ਭਏ ਅਨੰਦ ॥

ਧੰਨੁ ਸਾਹ ਪੂਰੇ ਬਖਸਿੰਦ ॥

ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥

ਸਹਲੀ ਖੇਪ ਨਾਨਕੁ ਲੈ ਆਇਆ ॥

੪॥

੬॥

ਆਸਾ ਮਹਲਾ ੫ ॥

ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥

ਨਹ ਦੇਖਿਓ ਰੂਪ ਰੰਗ ਸੀਂਗਾਰੋ ॥

ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥

ਬਾਹ ਪਕਰਿ ਪ੍ਰਿਅ ਸੇਜੈ ਆਨੀ ॥

੧॥

ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥

ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥

੧॥

ਰਹਾਉ ॥

ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥

ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥

ਆਂਗਨਿ ਮੇਰੈ ਸੋਭਾ ਚੰਦ ॥

ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥

੨॥

ਬਸਤ੍ਰ ਹਮਾਰੇ ਰੰਗਿ ਚਲੂਲ ॥

ਸਗਲ ਆਭਰਣ ਸੋਭਾ ਕੰਠਿ ਫੂਲ ॥

ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥

ਦੁਸਟ ਦੂਤ ਕੀ ਚੂਕੀ ਕਾਨਿ ॥

੩॥

ਸਦ ਖੁਸੀਆ ਸਦਾ ਰੰਗ ਮਾਣੇ ॥

ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥

ਕਹੁ ਨਾਨਕ ਜਉ ਪਿਰਹਿ ਸੀਗਾਰੀ ॥

ਥਿਰੁ ਸੋਹਾਗਨਿ ਸੰਗਿ ਭਤਾਰੀ ॥

੪॥

੭॥

ਆਸਾ ਮਹਲਾ ੫ ॥

ਦਾਨੁ ਦੇਇ ਕਰਿ ਪੂਜਾ ਕਰਨਾ ॥

ਲੈਤ ਦੇਤ ਉਨ੍ਹ ਮੂਕਰਿ ਪਰਨਾ ॥

ਜਿਤੁ ਦਰਿ ਤੁਮ੍ਹ ਹੈ ਬ੍ਰਾਹਮਣ ਜਾਣਾ ॥

ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥

੧॥

ਐਸੇ ਬ੍ਰਾਹਮਣ ਡੂਬੇ ਭਾਈ ॥

ਨਿਰਾਪਰਾਧ ਚਿਤਵਹਿ ਬੁਰਿਆਈ ॥

੧॥

ਰਹਾਉ ॥

ਅੰਤਰਿ ਲੋਭੁ ਫਿਰਹਿ ਹਲਕਾਏ ॥

ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥

ਮਾਇਆ ਮੂਠਾ ਚੇਤੈ ਨਾਹੀ ॥

ਭਰਮੇ ਭੂਲਾ ਬਹੁਤੀ ਰਾਹੀ ॥

੨॥

ਬਾਹਰਿ ਭੇਖ ਕਰਹਿ ਘਨੇਰੇ ॥

ਅੰਤਰਿ ਬਿਖਿਆ ਉਤਰੀ ਘੇਰੇ ॥

ਅਵਰ ਉਪਦੇਸੈ ਆਪਿ ਨ ਬੂਝੈ ॥

ਐਸਾ ਬ੍ਰਾਹਮਣੁ ਕਹੀ ਨ ਸੀਝੈ ॥

੩॥

ਮੂਰਖ ਬਾਮਣ ਪ੍ਰਭੂ ਸਮਾਲਿ ॥

ਦੇਖਤ ਸੁਨਤ ਤੇਰੈ ਹੈ ਨਾਲਿ ॥

ਕਹੁ ਨਾਨਕ ਜੇ ਹੋਵੀ ਭਾਗੁ ॥

ਮਾਨੁ ਛੋਡਿ ਗੁਰ ਚਰਣੀ ਲਾਗੁ ॥

੪॥

੮॥

ਆਸਾ ਮਹਲਾ ੫ ॥

SikhiAt.Net
372 ×