ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
373
ਪਾਵਨ ਅੰਗ 373 / 1430

ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥

ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥

੧॥

ਤਪਤਿ ਬੁਝੀ ਗੁਰ ਸਬਦੀ ਮਾਇ ॥

ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥

੧॥

ਰਹਾਉ ॥

ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥

ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥

੨॥

ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥

ਸਹਜ ਧੁਨਿ ਗਾਵੈ ਮੰਗਲ ਮਨੂਆ ॥

ਅਬ ਤਾ ਕਉ ਫੁਨਿ ਕਾਲੁ ਨ ਖਾਇ ॥

੩॥

ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥

ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥

੪॥

੯॥

ਆਸਾ ਮਹਲਾ ੫ ॥

ਅਰੜਾਵੈ ਬਿਲਲਾਵੈ ਨਿੰਦਕੁ ॥

ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥

੧॥

ਰਹਾਉ ॥

ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥

ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥

੧॥

ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥

ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥

੨॥

੧੦॥

ਆਸਾ ਮਹਲਾ ੫ ॥

ਜਉ ਮੈ ਕੀਓ ਸਗਲ ਸੀਗਾਰਾ ॥

ਤਉ ਭੀ ਮੇਰਾ ਮਨੁ ਨ ਪਤੀਆਰਾ ॥

ਅਨਿਕ ਸੁਗੰਧਤ ਤਨ ਮਹਿ ਲਾਵਉ ॥

ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥

ਮਨ ਮਹਿ ਚਿਤਵਉ ਐਸੀ ਆਸਾਈ ॥

ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥

੧॥

ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥

ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥

੧॥

ਰਹਾਉ ॥

ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥

ਓਇ ਭੀ ਜਾਨਉ ਕਿਤੈ ਨ ਲੇਖੈ ॥

ਪਤਿ ਸੋਭਾ ਅਰੁ ਮਾਨੁ ਮਹਤੁ ॥

ਆਗਿਆਕਾਰੀ ਸਗਲ ਜਗਤੁ ॥

ਗ੍ਰਿਹੁ ਐਸਾ ਹੈ ਸੁੰਦਰ ਲਾਲ ॥

ਪ੍ਰਭ ਭਾਵਾ ਤਾ ਸਦਾ ਨਿਹਾਲ ॥

੨॥

ਬਿੰਜਨ ਭੋਜਨ ਅਨਿਕ ਪਰਕਾਰ ॥

ਰੰਗ ਤਮਾਸੇ ਬਹੁਤੁ ਬਿਸਥਾਰ ॥

ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥

ਮਨੁ ਨਹੀ ਧ੍ਰਾਪੈ ਤ੍ਰਿਸਨਾ ਨਾ ਜਾਇਸਿ ॥

ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥

ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥

੩॥

ਖੋਜਤ ਖੋਜਤ ਸੁਨੀ ਇਹ ਸੋਇ ॥

ਸਾਧਸੰਗਤਿ ਬਿਨੁ ਤਰਿਓ ਨ ਕੋਇ ॥

ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥

ਪੂਰੀ ਆਸਾ ਮਨੁ ਤ੍ਰਿਪਤਾਇਆ ॥

ਪ੍ਰਭ ਮਿਲਿਆ ਤਾ ਚੂਕੀ ਡੰਝਾ ॥

ਨਾਨਕ ਲਧਾ ਮਨ ਤਨ ਮੰਝਾ ॥

੪॥

੧੧॥

ਆਸਾ ਮਹਲਾ ੫ ਪੰਚਪਦੇ ॥

SikhiAt.Net
373 ×