Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
374
Pavan Ang 374 of 1430

ਪ੍ਰਥਮੇ ਤੇਰੀ ਨੀਕੀ ਜਾਤਿ ॥

ਦੁਤੀਆ ਤੇਰੀ ਮਨੀਐ ਪਾਂਤਿ ॥

ਤ੍ਰਿਤੀਆ ਤੇਰਾ ਸੁੰਦਰ ਥਾਨੁ ॥

ਬਿਗੜ ਰੂਪੁ ਮਨ ਮਹਿ ਅਭਿਮਾਨੁ ॥

੧॥

ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥

ਅਤਿ ਗਰਬੈ ਮੋਹਿ ਫਾਕੀ ਤੂੰ ॥

੧॥

ਰਹਾਉ ॥

ਅਤਿ ਸੂਚੀ ਤੇਰੀ ਪਾਕਸਾਲ ॥

ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥

ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥

ਸਭਿ ਬਿਧਿ ਖੋਈ ਲੋਭਿ ਸੁਆਨ ॥

੨॥

ਕਾਪਰ ਪਹਿਰਹਿ ਭੋਗਹਿ ਭੋਗ ॥

ਆਚਾਰ ਕਰਹਿ ਸੋਭਾ ਮਹਿ ਲੋਗ ॥

ਚੋਆ ਚੰਦਨ ਸੁਗੰਧ ਬਿਸਥਾਰ ॥

ਸੰਗੀ ਖੋਟਾ ਕ੍ਰੋਧੁ ਚੰਡਾਲ ॥

੩॥

ਅਵਰ ਜੋਨਿ ਤੇਰੀ ਪਨਿਹਾਰੀ ॥

ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥

ਸੁਇਨਾ ਰੂਪਾ ਤੁਝ ਪਹਿ ਦਾਮ ॥

ਸੀਲੁ ਬਿਗਾਰਿਓ ਤੇਰਾ ਕਾਮ ॥

੪॥

ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥

ਸਾ ਬੰਦੀ ਤੇ ਲਈ ਛਡਾਇ ॥

ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥

ਕਹੁ ਨਾਨਕ ਸਫਲ ਓਹ ਕਾਇਆ ॥

੫॥

ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥

ਅਤਿ ਸੁੰਦਰਿ ਬਿਚਖਨਿ ਤੂੰ ॥

੧॥

ਰਹਾਉ ਦੂਜਾ ॥

੧੨॥

ਆਸਾ ਮਹਲਾ ੫ ਇਕਤੁਕੇ ੨ ॥

ਜੀਵਤ ਦੀਸੈ ਤਿਸੁ ਸਰਪਰ ਮਰਣਾ ॥

ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥

੧॥

ਜੀਵਤ ਮੁਏ ਮੁਏ ਸੇ ਜੀਵੇ ॥

ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥

੧॥

ਰਹਾਉ ॥

ਕਾਚੀ ਮਟੁਕੀ ਬਿਨਸਿ ਬਿਨਾਸਾ ॥

ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥

੨॥

ਊਚਾ ਚੜੈ ਸੁ ਪਵੈ ਪਇਆਲਾ ॥

ਧਰਨਿ ਪੜੈ ਤਿਸੁ ਲਗੈ ਨ ਕਾਲਾ ॥

੩॥

ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥

ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥

੪॥

ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥

ਨਾਨਕ ਗੁਰ ਮਿਲਿ ਭਏ ਨਿਹਾਲ ॥

੫॥

੧੩॥

ਆਸਾ ਮਹਲਾ ੫ ॥

ਪੁਤਰੀ ਤੇਰੀ ਬਿਧਿ ਕਰਿ ਥਾਟੀ ॥

ਜਾਨੁ ਸਤਿ ਕਰਿ ਹੋਇਗੀ ਮਾਟੀ ॥

੧॥

ਮੂਲੁ ਸਮਾਲਹੁ ਅਚੇਤ ਗਵਾਰਾ ॥

ਇਤਨੇ ਕਉ ਤੁਮ੍ਹ ਕਿਆ ਗਰਬੇ ॥

੧॥

ਰਹਾਉ ॥

ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥

ਅਵਰ ਵਸਤੁ ਤੁਝ ਪਾਹਿ ਅਮਾਨ ॥

੨॥

ਬਿਸਟਾ ਅਸਤ ਰਕਤੁ ਪਰੇਟੇ ਚਾਮ ॥

ਇਸੁ ਊਪਰਿ ਲੇ ਰਾਖਿਓ ਗੁਮਾਨ ॥

੩॥

ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥

ਬਿਨੁ ਬੂਝੇ ਤੂੰ ਸਦਾ ਨਾਪਾਕ ॥

੪॥

ਕਹੁ ਨਾਨਕ ਗੁਰ ਕਉ ਕੁਰਬਾਨੁ ॥

ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥

੫॥

੧੪॥

ਆਸਾ ਮਹਲਾ ੫ ਇਕਤੁਕੇ ਚਉਪਦੇ ॥

ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥

ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥

੧॥

ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥

SikhiAt.Net
374 ×