ਪੂਰਾ ਗੁਰੁ ਪੂਰੀ ਬਣਤ ਬਣਾਈ ॥
ਨਾਨਕ ਭਗਤ ਮਿਲੀ ਵਡਿਆਈ ॥
੪॥
੨੪॥
ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥
੧॥
ਊਤਮ ਮਤਿ ਮੇਰੈ ਰਿਦੈ ਤੂੰ ਆਉ ॥
ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥
੧॥
ਰਹਾਉ ॥
ਤ੍ਰਿਪਤਿ ਅਘਾਵਨੁ ਸਾਚੈ ਨਾਇ ॥
ਅਠਸਠਿ ਮਜਨੁ ਸੰਤ ਧੂਰਾਇ ॥
੨॥
ਸਭ ਮਹਿ ਜਾਨਉ ਕਰਤਾ ਏਕ ॥
ਸਾਧਸੰਗਤਿ ਮਿਲਿ ਬੁਧਿ ਬਿਬੇਕ ॥
੩॥
ਦਾਸੁ ਸਗਲ ਕਾ ਛੋਡਿ ਅਭਿਮਾਨੁ ॥
ਨਾਨਕ ਕਉ ਗੁਰਿ ਦੀਨੋ ਦਾਨੁ ॥
੪॥
੨੫॥
ਆਸਾ ਮਹਲਾ ੫ ॥
ਬੁਧਿ ਪ੍ਰਗਾਸ ਭਈ ਮਤਿ ਪੂਰੀ ॥
ਤਾ ਤੇ ਬਿਨਸੀ ਦੁਰਮਤਿ ਦੂਰੀ ॥
੧॥
ਐਸੀ ਗੁਰਮਤਿ ਪਾਈਅਲੇ ॥
ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥
੧॥
ਰਹਾਉ ॥
ਮਹਾ ਅਗਾਹ ਅਗਨਿ ਕਾ ਸਾਗਰੁ ॥
ਗੁਰੁ ਬੋਹਿਥੁ ਤਾਰੇ ਰਤਨਾਗਰੁ ॥
੨॥
ਦੁਤਰ ਅੰਧ ਬਿਖਮ ਇਹ ਮਾਇਆ ॥
ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥
੩॥
ਜਾਪ ਤਾਪ ਕਛੁ ਉਕਤਿ ਨ ਮੋਰੀ ॥
ਗੁਰ ਨਾਨਕ ਸਰਣਾਗਤਿ ਤੋਰੀ ॥
੪॥
੨੬॥
ਆਸਾ ਮਹਲਾ ੫ ਤਿਪਦੇ ੨ ॥
ਹਰਿ ਰਸੁ ਪੀਵਤ ਸਦ ਹੀ ਰਾਤਾ ॥
ਆਨ ਰਸਾ ਖਿਨ ਮਹਿ ਲਹਿ ਜਾਤਾ ॥
ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
ਆਨ ਰਸਾ ਮਹਿ ਵਿਆਪੈ ਚਿੰਦ ॥
੧॥
ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥
ਆਨ ਰਸਾ ਸਭਿ ਹੋਛੇ ਰੇ ॥
੧॥
ਰਹਾਉ ॥
ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥
ਹਰਿ ਰਸੁ ਸਾਧੂ ਹਾਟਿ ਸਮਾਇ ॥
ਲਾਖ ਕਰੋਰੀ ਮਿਲੈ ਨ ਕੇਹ ॥
ਜਿਸਹਿ ਪਰਾਪਤਿ ਤਿਸ ਹੀ ਦੇਹਿ ॥
੨॥
ਨਾਨਕ ਚਾਖਿ ਭਏ ਬਿਸਮਾਦੁ ॥
ਨਾਨਕ ਗੁਰ ਤੇ ਆਇਆ ਸਾਦੁ ॥
ਈਤ ਊਤ ਕਤ ਛੋਡਿ ਨ ਜਾਇ ॥
ਨਾਨਕ ਗੀਧਾ ਹਰਿ ਰਸ ਮਾਹਿ ॥
੩॥
੨੭॥
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥
੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥
੧॥
ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥
੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹਾਰੀ ॥
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥
੩॥
੨੮॥