ਆਸਾ ਮਹਲਾ ੫ ਦੁਪਦੇ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥
੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥
੧॥
ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥
੨॥
੨੯॥
ਆਸਾ ਮਹਲਾ ੫ ॥
ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥
ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥
੧॥
ਤੁਮਰੀ ਓਟ ਤੁਮਾਰੀ ਆਸਾ ॥
ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥
੧॥
ਰਹਾਉ ॥
ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥
ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥
੨॥
੩੦॥
ਆਸਾ ਮਹਲਾ ੫ ॥
ਹਰਿ ਜਨ ਲੀਨੇ ਪ੍ਰਭੂ ਛਡਾਇ ॥
ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥
੧॥
ਰਹਾਉ ॥
ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥
ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥
੧॥
ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥
ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥
੨॥
੩੧॥
ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥
ਸੁਖ ਪਾਏ ਦੁਖ ਬਿਨਸਿਆ ਥਾਉ ॥
੧॥
ਤਾਪੁ ਗਇਆ ਬਚਨਿ ਗੁਰ ਪੂਰੇ ॥
ਅਨਦੁ ਭਇਆ ਸਭਿ ਮਿਟੇ ਵਿਸੂਰੇ ॥
੧॥
ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥
ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥
੨॥
੩੨॥
ਆਸਾ ਮਹਲਾ ੫ ॥
ਬਾਂਛਤ ਨਾਹੀ ਸੁ ਬੇਲਾ ਆਈ ॥
ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥
੧॥
ਠੰਢੀ ਤਾਤੀ ਮਿਟੀ ਖਾਈ ॥
ਓਹੁ ਨ ਬਾਲਾ ਬੂਢਾ ਭਾਈ ॥
੧॥
ਰਹਾਉ ॥
ਨਾਨਕ ਦਾਸ ਸਾਧ ਸਰਣਾਈ ॥
ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥
੨॥
੩੩॥
ਆਸਾ ਮਹਲਾ ੫ ॥
ਸਦਾ ਸਦਾ ਆਤਮ ਪਰਗਾਸੁ ॥
ਸਾਧਸੰਗਤਿ ਹਰਿ ਚਰਣ ਨਿਵਾਸੁ ॥
੧॥
ਰਾਮ ਨਾਮ ਨਿਤਿ ਜਪਿ ਮਨ ਮੇਰੇ ॥
ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥
੧॥
ਰਹਾਉ ॥
ਕਹੁ ਨਾਨਕ ਜਾ ਕੇ ਪੂਰਨ ਕਰਮ ॥
ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥
੨॥
੩੪॥
ਦੂਜੇ ਘਰ ਕੇ ਚਉਤੀਸ ॥
ਆਸਾ ਮਹਲਾ ੫ ॥
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥