ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
379
ਪਾਵਨ ਅੰਗ 379 / 1430

ਪੀੜ ਗਈ ਫਿਰਿ ਨਹੀ ਦੁਹੇਲੀ ॥

੧॥

ਰਹਾਉ ॥

ਕਰਿ ਕਿਰਪਾ ਚਰਨ ਸੰਗਿ ਮੇਲੀ ॥

ਸੂਖ ਸਹਜ ਆਨੰਦ ਸੁਹੇਲੀ ॥

੧॥

ਸਾਧਸੰਗਿ ਗੁਣ ਗਾਇ ਅਤੋਲੀ ॥

ਹਰਿ ਸਿਮਰਤ ਨਾਨਕ ਭਈ ਅਮੋਲੀ ॥

੨॥

੩੫॥

ਆਸਾ ਮਹਲਾ ੫ ॥

ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥

ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥

੧॥

ਜਨਮ ਮਰਨ ਚੂਕੇ ਸਭਿ ਭਾਰੇ ॥

ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥

੧॥

ਰਹਾਉ ॥

ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥

ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹਾਰੇ ॥

੨॥

ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥

ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥

੩॥

ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥

ਤੁਮ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥

੪॥

੩੬॥

ਆਸਾ ਮਹਲਾ ੫ ॥

ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥

ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥

੧॥

ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥

ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥

੧॥

ਰਹਾਉ ॥

ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥

ਅਨਦੁ ਕਰੈ ਸਾਸਿ ਸਾਸਿ ਸਮ੍ਹਾਰੈ ਨਾ ਪੋਹੈ ਅਗਨਾਰਿ ॥

੨॥

ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥

ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥

੩॥

ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥

ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹਾਰਿ ॥

੪॥

੩੭॥

ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥

ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥

ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥

੧॥

ਕਾਹੇ ਏਕ ਬਿਨਾ ਚਿਤੁ ਲਾਈਐ ॥

ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥

੧॥

ਰਹਾਉ ॥

ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥

SikhiAt.Net
379 ×