ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥
੨॥
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥
੩॥
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥
੪॥
੧॥
੩੮॥
ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥
ਕੋਊ ਜਾਗੈ ਹਰਿ ਜਨੁ ॥
੧॥
ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥
ਕੋਊ ਤਿਆਗੈ ਵਿਰਲਾ ॥
੨॥
ਚਰਨ ਕਮਲ ਆਨੂਪ ਹਰਿ ਸੰਤ ਮੰਤ ॥
ਕੋਊ ਲਾਗੈ ਸਾਧੂ ॥
੩॥
ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥
ਵਡਭਾਗੇ ਕਿਰਪਾ ॥
੪॥
੧॥
੩੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੬ ਮਹਲਾ ੫ ॥
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥
ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥
੧॥
ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥
ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥
੧॥
ਰਹਾਉ ॥
ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥
ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥
੨॥
ਜਾ ਕਉ ਟੇਕ ਤੁਮ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥
ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥
੩॥
ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥
ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥
੪॥
੧॥
੪੦॥
ਆਸਾ ਮਹਲਾ ੫ ॥
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥
੧॥
ਨਿੰਦਕਿ ਅਹਿਲਾ ਜਨਮੁ ਗਵਾਇਆ ॥
ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥
੧॥
ਰਹਾਉ ॥
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥
੨॥