ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥
ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥
੧॥
ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥
ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥
੨॥
ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥
ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥
੩॥
ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥
ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥
੪॥
੧੨॥
੫੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੭ ਮਹਲਾ ੫ ॥
ਲਾਲੁ ਚੋਲਨਾ ਤੈ ਤਨਿ ਸੋਹਿਆ ॥
ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥
੧॥
ਕਵਨ ਬਨੀ ਰੀ ਤੇਰੀ ਲਾਲੀ ॥
ਕਵਨ ਰੰਗਿ ਤੂੰ ਭਈ ਗੁਲਾਲੀ ॥
੧॥
ਰਹਾਉ ॥
ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥
ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥
੨॥
ਤੂੰ ਸਤਵੰਤੀ ਤੂੰ ਪਰਧਾਨਿ ॥
ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥
੩॥
ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥
ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥
੪॥
ਸੁਨਿ ਰੀ ਸਖੀ ਇਹ ਹਮਰੀ ਘਾਲ ॥
ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥
੧॥
ਰਹਾਉ ਦੂਜਾ ॥
੧॥
੫੨॥
ਆਸਾ ਮਹਲਾ ੫ ॥
ਦੂਖੁ ਘਨੋ ਜਬ ਹੋਤੇ ਦੂਰਿ ॥
ਅਬ ਮਸਲਤਿ ਮੋਹਿ ਮਿਲੀ ਹਦੂਰਿ ॥
੧॥
ਚੁਕਾ ਨਿਹੋਰਾ ਸਖੀ ਸਹੇਰੀ ॥
ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥
੧॥
ਰਹਾਉ ॥
ਨਿਕਟਿ ਆਨਿ ਪ੍ਰਿਅ ਸੇਜ ਧਰੀ ॥
ਕਾਣਿ ਕਢਨ ਤੇ ਛੂਟਿ ਪਰੀ ॥
੨॥
ਮੰਦਰਿ ਮੇਰੈ ਸਬਦਿ ਉਜਾਰਾ ॥
ਅਨਦ ਬਿਨੋਦੀ ਖਸਮੁ ਹਮਾਰਾ ॥
੩॥
ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥
ਥਿਰੁ ਸੋਹਾਗੁ ਨਾਨਕ ਜਨ ਪਾਇਆ ॥
੪॥
੨॥
੫੩॥
ਆਸਾ ਮਹਲਾ ੫ ॥
ਸਾਚਿ ਨਾਮਿ ਮੇਰਾ ਮਨੁ ਲਾਗਾ ॥
ਲੋਗਨ ਸਿਉ ਮੇਰਾ ਠਾਠਾ ਬਾਗਾ ॥
੧॥
ਬਾਹਰਿ ਸੂਤੁ ਸਗਲ ਸਿਉ ਮਉਲਾ ॥
ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥
੧॥
ਰਹਾਉ ॥
ਮੁਖ ਕੀ ਬਾਤ ਸਗਲ ਸਿਉ ਕਰਤਾ ॥
ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥
੨॥
ਦੀਸਿ ਆਵਤ ਹੈ ਬਹੁਤੁ ਭੀਹਾਲਾ ॥
ਸਗਲ ਚਰਨ ਕੀ ਇਹੁ ਮਨੁ ਰਾਲਾ ॥
੩॥
ਨਾਨਕ ਜਨਿ ਗੁਰੁ ਪੂਰਾ ਪਾਇਆ ॥