Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
385
Pavan Ang 385 of 1430

ਅੰਤਰਿ ਬਾਹਰਿ ਏਕੁ ਦਿਖਾਇਆ ॥

੪॥

੩॥

੫੪॥

ਆਸਾ ਮਹਲਾ ੫ ॥

ਪਾਵਤੁ ਰਲੀਆ ਜੋਬਨਿ ਬਲੀਆ ॥

ਨਾਮ ਬਿਨਾ ਮਾਟੀ ਸੰਗਿ ਰਲੀਆ ॥

੧॥

ਕਾਨ ਕੁੰਡਲੀਆ ਬਸਤ੍ਰ ਓਢਲੀਆ ॥

ਸੇਜ ਸੁਖਲੀਆ ਮਨਿ ਗਰਬਲੀਆ ॥

੧॥

ਰਹਾਉ ॥

ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥

ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥

੨॥

ਰੂਪ ਸੁੰਦਰੀਆ ਅਨਿਕ ਇਸਤਰੀਆ ॥

ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥

੩॥

ਮਾਇਆ ਛਲੀਆ ਬਿਕਾਰ ਬਿਖਲੀਆ ॥

ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥

੪॥

੪॥

੫੫॥

ਆਸਾ ਮਹਲਾ ੫ ॥

ਏਕੁ ਬਗੀਚਾ ਪੇਡ ਘਨ ਕਰਿਆ ॥

ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥

੧॥

ਐਸਾ ਕਰਹੁ ਬੀਚਾਰੁ ਗਿਆਨੀ ॥

ਜਾ ਤੇ ਪਾਈਐ ਪਦੁ ਨਿਰਬਾਨੀ ॥

ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥

੧॥

ਰਹਾਉ ॥

ਸਿੰਚਨਹਾਰੇ ਏਕੈ ਮਾਲੀ ॥

ਖਬਰਿ ਕਰਤੁ ਹੈ ਪਾਤ ਪਤ ਡਾਲੀ ॥

੨॥

ਸਗਲ ਬਨਸਪਤਿ ਆਣਿ ਜੜਾਈ ॥

ਸਗਲੀ ਫੂਲੀ ਨਿਫਲ ਨ ਕਾਈ ॥

੩॥

ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥

ਨਾਨਕ ਦਾਸ ਤਰੀ ਤਿਨਿ ਮਾਇਆ ॥

੪॥

੫॥

੫੬॥

ਆਸਾ ਮਹਲਾ ੫ ॥

ਰਾਜ ਲੀਲਾ ਤੇਰੈ ਨਾਮਿ ਬਨਾਈ ॥

ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥

੧॥

ਸਰਬ ਸੁਖਾ ਬਨੇ ਤੇਰੈ ਓਲ੍ਹੈ ॥

ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹੇ ॥

੧॥

ਰਹਾਉ ॥

ਹੁਕਮੁ ਬੂਝਿ ਰੰਗ ਰਸ ਮਾਣੇ ॥

ਸਤਿਗੁਰ ਸੇਵਾ ਮਹਾ ਨਿਰਬਾਣੇ ॥

੩॥

ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥

ਨਾਮਿ ਰਤਾ ਸੋਈ ਨਿਰਬਾਣੁ ॥

੨॥

ਜਾ ਕਉ ਮਿਲਿਓ ਨਾਮੁ ਨਿਧਾਨਾ ॥

ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥

੪॥

੬॥

੫੭॥

ਆਸਾ ਮਹਲਾ ੫ ॥

ਤੀਰਥਿ ਜਾਉ ਤ ਹਉ ਹਉ ਕਰਤੇ ॥

ਪੰਡਿਤ ਪੂਛਉ ਤ ਮਾਇਆ ਰਾਤੇ ॥

੧॥

ਸੋ ਅਸਥਾਨੁ ਬਤਾਵਹੁ ਮੀਤਾ ॥

ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥

੧॥

ਰਹਾਉ ॥

ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥

ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥

੨॥

ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥

ਕਰਮ ਕਰਤ ਜੀਅ ਕਉ ਜੰਜਾਰ ॥

੩॥

ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥

ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥

੪॥

ਸਾਧਸੰਗਿ ਹਰਿ ਕੀਰਤਨੁ ਗਾਈਐ ॥

ਇਹੁ ਅਸਥਾਨੁ ਗੁਰੂ ਤੇ ਪਾਈਐ ॥

੧॥

ਰਹਾਉ ਦੂਜਾ ॥

੭॥

੫੮॥

ਆਸਾ ਮਹਲਾ ੫ ॥

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥

ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥

੧॥

ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥

SikhiAt.Net
385 ×