ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥
੧॥
ਰਹਾਉ ॥
ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥
ਹਰਿ ਹਰਿ ਜਪਤ ਢਹੈ ਦੁਖ ਡੇਰਾ ॥
੨॥
ਹੁਕਮੁ ਬੂਝੈ ਸੋਈ ਪਰਵਾਨੁ ॥
ਸਾਚੁ ਸਬਦੁ ਜਾ ਕਾ ਨੀਸਾਨੁ ॥
੩॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥
ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥
੪॥
੮॥
੫੯॥
ਆਸਾ ਮਹਲਾ ੫ ॥
ਜਹਾ ਪਠਾਵਹੁ ਤਹ ਤਹ ਜਾਈਂ ॥
ਜੋ ਤੁਮ ਦੇਹੁ ਸੋਈ ਸੁਖੁ ਪਾਈਂ ॥
੧॥
ਸਦਾ ਚੇਰੇ ਗੋਵਿੰਦ ਗੋਸਾਈ ॥
ਤੁਮ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ ॥
੧॥
ਰਹਾਉ ॥
ਤੁਮਰਾ ਦੀਆ ਪੈਨ੍ਹਉ ਖਾਈਂ ॥
ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ ॥
੨॥
ਮਨ ਤਨ ਅੰਤਰਿ ਤੁਝੈ ਧਿਆਈਂ ॥
ਤੁਮ੍ਹਰੈ ਲਵੈ ਨ ਕੋਊ ਲਾਈਂ ॥
੩॥
ਕਹੁ ਨਾਨਕ ਨਿਤ ਇਵੈ ਧਿਆਈਂ ॥
ਗਤਿ ਹੋਵੈ ਸੰਤਹ ਲਗਿ ਪਾਈਂ ॥
੪॥
੯॥
੬੦॥
ਆਸਾ ਮਹਲਾ ੫ ॥
ਊਠਤ ਬੈਠਤ ਸੋਵਤ ਧਿਆਈਐ ॥
ਮਾਰਗਿ ਚਲਤ ਹਰੇ ਹਰਿ ਗਾਈਐ ॥
੧॥
ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥
ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥
੧॥
ਰਹਾਉ ॥
ਕਾਰਜਿ ਕਾਮਿ ਬਾਟ ਘਾਟ ਜਪੀਜੈ ॥
ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥
੨॥
ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥
ਸੋ ਜਨੁ ਜਮ ਕੀ ਵਾਟ ਨ ਪਾਈਐ ॥
੩॥
ਆਠ ਪਹਰ ਜਿਸੁ ਵਿਸਰਹਿ ਨਾਹੀ ॥
ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥
੪॥
੧੦॥
੬੧॥
ਆਸਾ ਮਹਲਾ ੫ ॥
ਜਾ ਕੈ ਸਿਮਰਨਿ ਸੂਖ ਨਿਵਾਸੁ ॥
ਭਈ ਕਲਿਆਣ ਦੁਖ ਹੋਵਤ ਨਾਸੁ ॥
੧॥
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥
ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥
੧॥
ਰਹਾਉ ॥
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥
ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥
੨॥
ਪਰ ਕਾ ਬੁਰਾ ਨ ਰਾਖਹੁ ਚੀਤ ॥
ਤੁਮ ਕਉ ਦੁਖੁ ਨਹੀ ਭਾਈ ਮੀਤ ॥
੩॥
ਹਰਿ ਹਰਿ ਤੰਤੁ ਮੰਤੁ ਗੁਰਿ ਦੀਨ੍ਹਾ ॥
ਇਹੁ ਸੁਖੁ ਨਾਨਕ ਅਨਦਿਨੁ ਚੀਨ੍ਹਾ ॥
੪॥
੧੧॥
੬੨॥
ਆਸਾ ਮਹਲਾ ੫ ॥
ਜਿਸੁ ਨੀਚ ਕਉ ਕੋਈ ਨ ਜਾਨੈ ॥
ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥
੧॥
ਦਰਸਨੁ ਮਾਗਉ ਦੇਹਿ ਪਿਆਰੇ ॥
ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥
੧॥
ਰਹਾਉ ॥
ਜਾ ਕੈ ਨਿਕਟਿ ਨ ਆਵੈ ਕੋਈ ॥
ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥
੨॥
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥
ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥
੩॥
ਸਾਧਸੰਗਿ ਮਨ ਸੋਵਤ ਜਾਗੇ ॥
ਤਬ ਪ੍ਰਭ ਨਾਨਕ ਮੀਠੇ ਲਾਗੇ ॥
੪॥
੧੨॥
੬੩॥
ਆਸਾ ਮਹਲਾ ੫ ॥
ਏਕੋ ਏਕੀ ਨੈਨ ਨਿਹਾਰਉ ॥
ਸਦਾ ਸਦਾ ਹਰਿ ਨਾਮੁ ਸਮ੍ਹਾਰਉ ॥
੧॥