ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥
੧॥
ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥
ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥
੧॥
ਰਹਾਉ ॥
ਵਰਤ ਨੇਮ ਮਜਨ ਤਿਸੁ ਪੂਜਾ ॥
ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥
ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥
ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥
੨॥
ਪ੍ਰਗਟਿਓ ਸੋ ਜਨੁ ਸਗਲੇ ਭਵਨ ॥
ਪਤਿਤ ਪੁਨੀਤ ਤਾ ਕੀ ਪਗ ਰੇਨ ॥
ਜਾ ਕਉ ਭੇਟਿਓ ਹਰਿ ਹਰਿ ਰਾਇ ॥
ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥
੩॥
ਆਠ ਪਹਰ ਕਰ ਜੋੜਿ ਧਿਆਵਉ ॥
ਉਨ ਸਾਧਾ ਕਾ ਦਰਸਨੁ ਪਾਵਉ ॥
ਮੋਹਿ ਗਰੀਬ ਕਉ ਲੇਹੁ ਰਲਾਇ ॥
ਨਾਨਕ ਆਇ ਪਏ ਸਰਣਾਇ ॥
੪॥
੩੮॥
੮੯॥
ਆਸਾ ਮਹਲਾ ੫ ॥
ਆਠ ਪਹਰ ਉਦਕ ਇਸਨਾਨੀ ॥
ਸਦ ਹੀ ਭੋਗੁ ਲਗਾਇ ਸੁਗਿਆਨੀ ॥
ਬਿਰਥਾ ਕਾਹੂ ਛੋਡੈ ਨਾਹੀ ॥
ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥
੧॥
ਸਾਲਗਿਰਾਮੁ ਹਮਾਰੈ ਸੇਵਾ ॥
ਪੂਜਾ ਅਰਚਾ ਬੰਦਨ ਦੇਵਾ ॥
੧॥
ਰਹਾਉ ॥
ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥
ਆਸਨੁ ਜਾ ਕਾ ਸਦਾ ਬੈਕੁੰਠ ॥
ਜਾ ਕਾ ਚਵਰੁ ਸਭ ਊਪਰਿ ਝੂਲੈ ॥
ਤਾ ਕਾ ਧੂਪੁ ਸਦਾ ਪਰਫੁਲੈ ॥
੨॥
ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥
ਅਭਗ ਸਭਾ ਸੰਗਿ ਹੈ ਸਾਧਾ ॥
ਆਰਤੀ ਕੀਰਤਨੁ ਸਦਾ ਅਨੰਦ ॥
ਮਹਿਮਾ ਸੁੰਦਰ ਸਦਾ ਬੇਅੰਤ ॥
੩॥
ਜਿਸਹਿ ਪਰਾਪਤਿ ਤਿਸ ਹੀ ਲਹਨਾ ॥
ਸੰਤ ਚਰਨ ਓਹੁ ਆਇਓ ਸਰਨਾ ॥
ਹਾਥਿ ਚੜਿਓ ਹਰਿ ਸਾਲਗਿਰਾਮੁ ॥
ਕਹੁ ਨਾਨਕ ਗੁਰਿ ਕੀਨੋ ਦਾਨੁ ॥
੪॥
੩੯॥
੯੦॥
ਆਸਾ ਮਹਲਾ ੫ ਪੰਚਪਦਾ ॥
ਜਿਹ ਪੈਡੈ ਲੂਟੀ ਪਨਿਹਾਰੀ ॥
ਸੋ ਮਾਰਗੁ ਸੰਤਨ ਦੂਰਾਰੀ ॥
੧॥
ਸਤਿਗੁਰ ਪੂਰੈ ਸਾਚੁ ਕਹਿਆ ॥
ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥
੧॥
ਰਹਾਉ ॥
ਜਹ ਲਾਲਚ ਜਾਗਾਤੀ ਘਾਟ ॥
ਦੂਰਿ ਰਹੀ ਉਹ ਜਨ ਤੇ ਬਾਟ ॥
੨॥
ਜਹ ਆਵਟੇ ਬਹੁਤ ਘਨ ਸਾਥ ॥
ਪਾਰਬ੍ਰਹਮ ਕੇ ਸੰਗੀ ਸਾਧ ॥
੩॥
ਚਿਤ੍ਰ ਗੁਪਤੁ ਸਭ ਲਿਖਤੇ ਲੇਖਾ ॥
ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥
੪॥
ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥
ਵਾਜੇ ਤਾ ਕੈ ਅਨਹਦ ਤੂਰਾ ॥
੫॥
੪੦॥
੯੧॥
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ ਸਿਖਾਇਓ ਨਾਮੁ ॥
ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ ਸਾਰਿਗਪਾਨੇ ॥
੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥
੧॥
ਰਹਾਉ ॥