ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
396
ਪਾਵਨ ਅੰਗ 396 / 1430

ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥

ਸੋ ਜਨੁ ਹੋਆ ਸਦਾ ਨਿਹਾਲਾ ॥

੪॥

੬॥

੧੦੦॥

ਆਸਾ ਮਹਲਾ ੫ ॥

ਸਤਿਗੁਰ ਸਾਚੈ ਦੀਆ ਭੇਜਿ ॥

ਚਿਰੁ ਜੀਵਨੁ ਉਪਜਿਆ ਸੰਜੋਗਿ ॥

ਉਦਰੈ ਮਾਹਿ ਆਇ ਕੀਆ ਨਿਵਾਸੁ ॥

ਮਾਤਾ ਕੈ ਮਨਿ ਬਹੁਤੁ ਬਿਗਾਸੁ ॥

੧॥

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥

ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥

ਰਹਾਉ ॥

ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥

ਮਿਟਿਆ ਸੋਗੁ ਮਹਾ ਅਨੰਦੁ ਥੀਆ ॥

ਗੁਰਬਾਣੀ ਸਖੀ ਅਨੰਦੁ ਗਾਵੈ ॥

ਸਾਚੇ ਸਾਹਿਬ ਕੈ ਮਨਿ ਭਾਵੈ ॥

੨॥

ਵਧੀ ਵੇਲਿ ਬਹੁ ਪੀੜੀ ਚਾਲੀ ॥

ਧਰਮ ਕਲਾ ਹਰਿ ਬੰਧਿ ਬਹਾਲੀ ॥

ਮਨ ਚਿੰਦਿਆ ਸਤਿਗੁਰੂ ਦਿਵਾਇਆ ॥

ਭਏ ਅਚਿੰਤ ਏਕ ਲਿਵ ਲਾਇਆ ॥

੩॥

ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥

ਬੁਲਾਇਆ ਬੋਲੈ ਗੁਰ ਕੈ ਭਾਣਿ ॥

ਗੁਝੀ ਛੰਨੀ ਨਾਹੀ ਬਾਤ ॥

ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥

੪॥

੭॥

੧੦੧॥

ਆਸਾ ਮਹਲਾ ੫ ॥

ਗੁਰ ਪੂਰੇ ਰਾਖਿਆ ਦੇ ਹਾਥ ॥

ਪ੍ਰਗਟੁ ਭਇਆ ਜਨ ਕਾ ਪਰਤਾਪੁ ॥

੧॥

ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥

ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥

ਰਹਾਉ ॥

ਸਰਨਿ ਪਰੇ ਸਾਚੇ ਗੁਰਦੇਵ ॥

ਪੂਰਨ ਹੋਈ ਸੇਵਕ ਸੇਵ ॥

੨॥

ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥

ਕਹੁ ਨਾਨਕ ਗੁਰ ਕਉ ਕੁਰਬਾਨ ॥

੩॥

੮॥

੧੦੨॥

ਆਸਾ ਘਰੁ ੮ ਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥

ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥

੧॥

ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥

ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥

੧॥

ਰਹਾਉ ॥

ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥

ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥

੨॥

ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥

ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥

੩॥

ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥

ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥

੪॥

੧॥

੧੦੩॥

ਆਸਾ ਮਹਲਾ ੫ ॥

ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥

ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥

੧॥

ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥

ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥

੧॥

ਰਹਾਉ ॥

ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥

SikhiAt.Net
396 ×