ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥
੩॥
ਦਿਨਸੁ ਰੈਣਿ ਆਰਾਧਿ ਸਮ੍ਹਾਲੇ ਸਾਹ ਸਾਹ ॥
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥
੪॥
੬॥
੧੦੮॥
ਆਸਾ ਮਹਲਾ ੫ ॥
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥
੧॥
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥
੧॥
ਰਹਾਉ ॥
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥
੨॥
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥
੩॥
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
ਨਾਨਕ ਦਰਸ ਪਿਆਸ ਲੋਚਾ ਪੂਰੀਐ ॥
੪॥
੭॥
੧੦੯॥
ਆਸਾ ਮਹਲਾ ੫ ॥
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤੀਂ ਇਤੁ ਦਰੀਆਇ ਵੰਞਨ੍ਹਿ ਵਹਦਿਆ ॥
੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥
੧॥
ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥
੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥
੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥
੪॥
੮॥
੧੧੦॥
ਆਸਾ ਮਹਲਾ ੫ ॥
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥
੧॥
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
ਦੇਖਿ ਤੁਮ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥
੧॥
ਰਹਾਉ ॥
ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥
ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥
੨॥
ਜੇਤੇ ਮਾਇਆ ਰੰਗ ਤੇਤ ਪਛਾਵਿਆ ॥
ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥
੩॥
ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥
੪॥
੯॥
੧੧੧॥
ਆਸਾ ਮਹਲਾ ੫ ॥
ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥
੧॥
ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥
ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥
੧॥
ਰਹਾਉ ॥
ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥
ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥
੨॥
ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥