ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥
੩॥
ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥
ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥
੪॥
੧੦॥
੧੧੨॥
ਆਸਾ ਮਹਲਾ ੫ ॥
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥
ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥
੧॥
ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥
ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥
੧॥
ਰਹਾਉ ॥
ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥
ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥
੨॥
ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥
ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥
੩॥
ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥
ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥
੪॥
੧੧॥
੧੧੩॥
ਆਸਾ ਮਹਲਾ ੫ ॥
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥
ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥
੧॥
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥
ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥
੧॥
ਰਹਾਉ ॥
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥
ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥
੨॥
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥
੩॥
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥
ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥
੪॥
੧੨॥
੧੧੪॥
ਆਸਾ ਮਹਲਾ ੫ ॥
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥
ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥
੧॥
ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥
ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥
੧॥
ਰਹਾਉ ॥
ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥
ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥
੨॥
ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥
ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥
੩॥
ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥
ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥
੪॥
੧੩॥
੧੧੫॥
ਆਸਾ ਮਹਲਾ ੫ ॥
ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥
ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥
੧॥
ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥
ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥
੧॥
ਰਹਾਉ ॥
ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥