Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
40
Pavan Ang 40 of 1430

ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥

ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥

੩॥

ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥

ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥

ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥

੪॥

੧॥

੬੫॥

ਸਿਰੀਰਾਗੁ ਮਹਲਾ ੪ ॥

ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥

ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥

ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥

੧॥

ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥

ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥

੧॥

ਰਹਾਉ ॥

ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥

ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥

ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥

੨॥

ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥

ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥

੩॥

ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥

ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥

ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥

੪॥

੨॥

੬੬॥

ਸਿਰੀਰਾਗੁ ਮਹਲਾ ੪ ॥

ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥

ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥

ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥

੧॥

ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥

ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥

੧॥

ਰਹਾਉ ॥

ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥

ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥

ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥

੨॥

ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥

ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥

ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥

੩॥

ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥

ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥

ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥

੪॥

੩॥

੬੭॥

SikhiAt.Net
40 ×