ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
401
ਪਾਵਨ ਅੰਗ 401 / 1430

ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥

੧॥

ਰਹਾਉ ॥

ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥

ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥

੨॥

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥

ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥

੩॥

ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥

ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥

੪॥

੧੮॥

੧੨੦॥

ਆਸਾ ਘਰੁ ੯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥

ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥

ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥

੧॥

ਹਉ ਮਾਗਉ ਆਨ ਲਜਾਵਉ ॥

ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥

੧॥

ਰਹਾਉ ॥

ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥

ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ ਕਉ ਮਹਲੁ ਦੁਲਭਾਵਉ ॥

੨॥

ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥

ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥

੩॥

ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥

ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥

੪॥

੧॥

੧੨੧॥

ਆਸਾ ਮਹਲਾ ੫ ॥

ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥

ਸੰਗਿ ਚਲਨ ਕਉ ਤੋਸਾ ਦੀਨ੍ਹਾ ਗੋਬਿੰਦ ਨਾਮ ਕੇ ਬਿਉਹਾਰੀ ॥

੧॥

ਅਵਰ ਬਿਸਾਰੀ ਬਿਸਾਰੀ ॥

ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥

੧॥

ਰਹਾਉ ॥

ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹਾਰੀ ॥

ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥

੨॥

ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥

ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥

੩॥

ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥

ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥

੪॥

੨॥

੧੨੨॥

ੴ ਸਤਿਗੁਰ ਪ੍ਰਸਾਦਿ ॥

ਆਸਾ ਘਰੁ ੧੦ ਮਹਲਾ ੫ ॥

ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥

SikhiAt.Net
401 ×