Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
402
Pavan Ang 402 of 1430

ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥

੧॥

ਰੇ ਮਨ ਕਿਆ ਕਰਹਿ ਹੈ ਹਾ ਹਾ ॥

ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥

੧॥

ਰਹਾਉ ॥

ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥

ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥

੨॥

ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥

ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥

੩॥

ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥

ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥

੪॥

੧॥

੧੨੩॥

ਆਸਾ ਮਹਲਾ ੫ ॥

ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥

ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥

੧॥

ਜਉ ਕਿਰਪਾ ਗੋਬਿੰਦ ਭਈ ॥

ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥

੧॥

ਰਹਾਉ ॥

ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥

ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥

੨॥

ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥

ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥

੩॥

ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥

ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥

੪॥

੨॥

੧੨੪॥

ਆਸਾ ਮਹਲਾ ੫ ॥

ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥

ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥

੧॥

ਸਤਿਗੁਰ ਤੇਰੀ ਆਸਾਇਆ ॥

ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥

੧॥

ਰਹਾਉ ॥

ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥

ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥

੨॥

ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥

ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥

੩॥

ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥

ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥

੪॥

੩॥

੧੨੫॥

ਆਸਾ ਮਹਲਾ ੫ ॥

ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥

ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥

੧॥

ਮਨ ਬੈਰਾਗੀ ਕਿਉ ਨ ਅਰਾਧੇ ॥

ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥

੧॥

ਰਹਾਉ ॥

ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥

SikhiAt.Net
402 ×