ਕਿਛੁ ਕਿਛੁ ਨ ਚਾਹੀ ॥
੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥
੩॥
੩॥
੧੪੩॥
ਆਸਾ ਮਹਲਾ ੫ ॥
ਗੁਰਹਿ ਦਿਖਾਇਓ ਲੋਇਨਾ ॥
੧॥
ਰਹਾਉ ॥
ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥
੧॥
ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥
੨॥
ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥
੩॥
੪॥
੧੪੪॥
ਆਸਾ ਮਹਲਾ ੫ ॥
ਹਰਿ ਹਰਿ ਨਾਮੁ ਅਮੋਲਾ ॥
ਓਹੁ ਸਹਜਿ ਸੁਹੇਲਾ ॥
੧॥
ਰਹਾਉ ॥
ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥
੧॥
ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹਾ ॥
੨॥
ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹਾ ॥
੩॥
੫॥
੧੪੫॥
ਆਸਾ ਮਹਲਾ ੫ ॥
ਆਪੁਨੀ ਭਗਤਿ ਨਿਬਾਹਿ ॥
ਠਾਕੁਰ ਆਇਓ ਆਹਿ ॥
੧॥
ਰਹਾਉ ॥
ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥
੧॥
ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥
੨॥
ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥
੩॥
੬॥
੧੪੬॥
ਆਸਾ ਮਹਲਾ ੫ ॥
ਠਾਕੁਰ ਚਰਣ ਸੁਹਾਵੇ ॥
ਹਰਿ ਸੰਤਨ ਪਾਵੇ ॥
੧॥
ਰਹਾਉ ॥
ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥
੧॥
ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥
੨॥
ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥
੩॥
੭॥
੧੪੭॥
ਆਸਾ ਮਹਲਾ ੫ ॥
ਏਕੁ ਸਿਮਰਿ ਮਨ ਮਾਹੀ ॥
੧॥
ਰਹਾਉ ॥
ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥
੧॥
ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥
੨॥
ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥
੩॥
੮॥
੧੪੮॥
ਆਸਾ ਮਹਲਾ ੫ ॥
ਹਰਿ ਬਿਸਰਤ ਸੋ ਮੂਆ ॥
੧॥
ਰਹਾਉ ॥
ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥
੧॥
ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥
੨॥
ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥
੩॥
੯॥
੧੪੯॥
ਆਸਾ ਮਹਲਾ ੫ ਘਰੁ ੧੪ ੴ ਸਤਿਗੁਰ ਪ੍ਰਸਾਦਿ ॥
ਓਹੁ ਨੇਹੁ ਨਵੇਲਾ ॥
ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥
੧॥
ਰਹਾਉ ॥
ਜੋ ਪ੍ਰਭ ਭਾਵੈ ਜਨਮਿ ਨ ਆਵੈ ॥
ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥
੧॥