ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥
ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥
੨॥
੧॥
੧੫੦॥
ਆਸਾ ਮਹਲਾ ੫ ॥
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥
੧॥
ਰਹਾਉ ॥
ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥
੧॥
ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥
੨॥
੨॥
੧੫੧॥
ਆਸਾ ਮਹਲਾ ੫ ਘਰੁ ੧੫ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥
ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥
੧॥
ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥
ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥
੧॥
ਰਹਾਉ ॥
ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥
ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥
੨॥
ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥
ਜੇਂਹ ਕਾਰਜਿ ਰਹੈ ਓਲ੍ਹਾ ਸੋਇ ਕਾਮੁ ਨ ਕਰਿਆ ॥
੩॥
ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥
ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥
੪॥
੧॥
੧੫੨॥
ਆਸਾ ਮਹਲਾ ੫ ॥
ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥
੧॥
ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥
੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥
੨॥
੨॥
੧੫੩॥
ਆਸਾ ਮਹਲਾ ੫ ॥
ਕੋਊ ਬਿਖਮ ਗਾਰ ਤੋਰੈ ॥
ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥
੧॥
ਰਹਾਉ ॥
ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥
੧॥
ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥
ਅਨਦਿਨੋ ਪ੍ਰਭ ਧਿਆਵਉ ॥
ਭ੍ਰਮ ਭੀਤਿ ਜੀਤਿ ਮਿਟਾਵਉ ॥
ਨਿਧਿ ਨਾਮੁ ਨਾਨਕ ਮੋਰੈ ॥
੨॥
੩॥
੧੫੪॥
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਤਿਆਗੁ ॥
ਮਨਿ ਸਿਮਰਿ ਗੋਬਿੰਦ ਨਾਮ ॥
ਹਰਿ ਭਜਨ ਸਫਲ ਕਾਮ ॥
੧॥
ਰਹਾਉ ॥