Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
411
Pavan Ang 411 of 1430

ਸਭ ਕਉ ਤਜਿ ਗਏ ਹਾਂ ॥

ਸੁਪਨਾ ਜਿਉ ਭਏ ਹਾਂ ॥

ਹਰਿ ਨਾਮੁ ਜਿਨ੍ਹਿ ਲਏ ॥

੧॥

ਹਰਿ ਤਜਿ ਅਨ ਲਗੇ ਹਾਂ ॥

ਜਨਮਹਿ ਮਰਿ ਭਗੇ ਹਾਂ ॥

ਹਰਿ ਹਰਿ ਜਨਿ ਲਹੇ ਹਾਂ ॥

ਜੀਵਤ ਸੇ ਰਹੇ ਹਾਂ ॥

ਜਿਸਹਿ ਕ੍ਰਿਪਾਲੁ ਹੋਇ ਹਾਂ ॥

ਨਾਨਕ ਭਗਤੁ ਸੋਇ ॥

੨॥

੭॥

੧੬੩॥

੨੩੨॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ ੯ ॥

ਬਿਰਥਾ ਕਹਉ ਕਉਨ ਸਿਉ ਮਨ ਕੀ ॥

ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥

੧॥

ਰਹਾਉ ॥

ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥

ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥

੧॥

ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥

ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥

੨॥

੧॥

੨੩੩॥

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਉਤਰਿ ਅਵਘਟਿ ਸਰਵਰਿ ਨ੍ਹਾਵੈ ॥

ਬਕੈ ਨ ਬੋਲੈ ਹਰਿ ਗੁਣ ਗਾਵੈ ॥

ਜਲੁ ਆਕਾਸੀ ਸੁੰਨਿ ਸਮਾਵੈ ॥

ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥

੧॥

ਐਸਾ ਗਿਆਨੁ ਸੁਨਹੁ ਅਭ ਮੋਰੇ ॥

ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥

੧॥

ਰਹਾਉ ॥

ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥

ਸਤਿਗੁਰ ਸਬਦਿ ਕਰੋਧੁ ਜਲਾਵੈ ॥

ਗਗਨਿ ਨਿਵਾਸਿ ਸਮਾਧਿ ਲਗਾਵੈ ॥

ਪਾਰਸੁ ਪਰਸਿ ਪਰਮ ਪਦੁ ਪਾਵੈ ॥

੨॥

ਸਚੁ ਮਨ ਕਾਰਣਿ ਤਤੁ ਬਿਲੋਵੈ ॥

ਸੁਭਰ ਸਰਵਰਿ ਮੈਲੁ ਨ ਧੋਵੈ ॥

ਜੈ ਸਿਉ ਰਾਤਾ ਤੈਸੋ ਹੋਵੈ ॥

ਆਪੇ ਕਰਤਾ ਕਰੇ ਸੁ ਹੋਵੈ ॥

੩॥

ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥

ਸੇਵਾ ਸੁਰਤਿ ਬਿਭੂਤ ਚੜਾਵੈ ॥

ਦਰਸਨੁ ਆਪਿ ਸਹਜ ਘਰਿ ਆਵੈ ॥

ਨਿਰਮਲ ਬਾਣੀ ਨਾਦੁ ਵਜਾਵੈ ॥

੪॥

ਅੰਤਰਿ ਗਿਆਨੁ ਮਹਾ ਰਸੁ ਸਾਰਾ ॥

ਤੀਰਥ ਮਜਨੁ ਗੁਰ ਵੀਚਾਰਾ ॥

ਅੰਤਰਿ ਪੂਜਾ ਥਾਨੁ ਮੁਰਾਰਾ ॥

ਜੋਤੀ ਜੋਤਿ ਮਿਲਾਵਣਹਾਰਾ ॥

੫॥

ਰਸਿ ਰਸਿਆ ਮਤਿ ਏਕੈ ਭਾਇ ॥

ਤਖਤ ਨਿਵਾਸੀ ਪੰਚ ਸਮਾਇ ॥

ਕਾਰ ਕਮਾਈ ਖਸਮ ਰਜਾਇ ॥

ਅਵਿਗਤ ਨਾਥੁ ਨ ਲਖਿਆ ਜਾਇ ॥

੬॥

ਜਲ ਮਹਿ ਉਪਜੈ ਜਲ ਤੇ ਦੂਰਿ ॥

ਜਲ ਮਹਿ ਜੋਤਿ ਰਹਿਆ ਭਰਪੂਰਿ ॥

ਕਿਸੁ ਨੇੜੈ ਕਿਸੁ ਆਖਾ ਦੂਰਿ ॥

ਨਿਧਿ ਗੁਣ ਗਾਵਾ ਦੇਖਿ ਹਦੂਰਿ ॥

੭॥

ਅੰਤਰਿ ਬਾਹਰਿ ਅਵਰੁ ਨ ਕੋਇ ॥

SikhiAt.Net
411 ×