ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
413
ਪਾਵਨ ਅੰਗ 413 / 1430

ਸੁਖੁ ਮਾਨੈ ਭੇਟੈ ਗੁਰ ਪੀਰੁ ॥

ਏਕੋ ਸਾਹਿਬੁ ਏਕੁ ਵਜੀਰੁ ॥

੫॥

ਜਗੁ ਬੰਦੀ ਮੁਕਤੇ ਹਉ ਮਾਰੀ ॥

ਜਗਿ ਗਿਆਨੀ ਵਿਰਲਾ ਆਚਾਰੀ ॥

ਜਗਿ ਪੰਡਿਤੁ ਵਿਰਲਾ ਵੀਚਾਰੀ ॥

ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥

੬॥

ਜਗੁ ਦੁਖੀਆ ਸੁਖੀਆ ਜਨੁ ਕੋਇ ॥

ਜਗੁ ਰੋਗੀ ਭੋਗੀ ਗੁਣ ਰੋਇ ॥

ਜਗੁ ਉਪਜੈ ਬਿਨਸੈ ਪਤਿ ਖੋਇ ॥

ਗੁਰਮੁਖਿ ਹੋਵੈ ਬੂਝੈ ਸੋਇ ॥

੭॥

ਮਹਘੋ ਮੋਲਿ ਭਾਰਿ ਅਫਾਰੁ ॥

ਅਟਲ ਅਛਲੁ ਗੁਰਮਤੀ ਧਾਰੁ ॥

ਭਾਇ ਮਿਲੈ ਭਾਵੈ ਭਇਕਾਰੁ ॥

ਨਾਨਕੁ ਨੀਚੁ ਕਹੈ ਬੀਚਾਰੁ ॥

੮॥

੩॥

ਆਸਾ ਮਹਲਾ ੧ ॥

ਏਕੁ ਮਰੈ ਪੰਚੇ ਮਿਲਿ ਰੋਵਹਿ ॥

ਹਉਮੈ ਜਾਇ ਸਬਦਿ ਮਲੁ ਧੋਵਹਿ ॥

ਸਮਝਿ ਸੂਝਿ ਸਹਜ ਘਰਿ ਹੋਵਹਿ ॥

ਬਿਨੁ ਬੂਝੇ ਸਗਲੀ ਪਤਿ ਖੋਵਹਿ ॥

੧॥

ਕਉਣੁ ਮਰੈ ਕਉਣੁ ਰੋਵੈ ਓਹੀ ॥

ਕਰਣ ਕਾਰਣ ਸਭਸੈ ਸਿਰਿ ਤੋਹੀ ॥

੧॥

ਰਹਾਉ ॥

ਮੂਏ ਕਉ ਰੋਵੈ ਦੁਖੁ ਕੋਇ ॥

ਸੋ ਰੋਵੈ ਜਿਸੁ ਬੇਦਨ ਹੋਇ ॥

ਜਿਸੁ ਬੀਤੀ ਜਾਣੈ ਪ੍ਰਭ ਸੋਇ ॥

ਆਪੇ ਕਰਤਾ ਕਰੇ ਸੁ ਹੋਇ ॥

੨॥

ਜੀਵਤ ਮਰਣਾ ਤਾਰੇ ਤਰਣਾ ॥

ਜੈ ਜਗਦੀਸ ਪਰਮ ਗਤਿ ਸਰਣਾ ॥

ਹਉ ਬਲਿਹਾਰੀ ਸਤਿਗੁਰ ਚਰਣਾ ॥

ਗੁਰੁ ਬੋਹਿਥੁ ਸਬਦਿ ਭੈ ਤਰਣਾ ॥

੩॥

ਨਿਰਭਉ ਆਪਿ ਨਿਰੰਤਰਿ ਜੋਤਿ ॥

ਬਿਨੁ ਨਾਵੈ ਸੂਤਕੁ ਜਗਿ ਛੋਤਿ ॥

ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥

ਜਨਮਿ ਮੂਏ ਬਿਨੁ ਭਗਤਿ ਸਰੋਤਿ ॥

੪॥

ਮੂਏ ਕਉ ਸਚੁ ਰੋਵਹਿ ਮੀਤ ॥

ਤ੍ਰੈ ਗੁਣ ਰੋਵਹਿ ਨੀਤਾ ਨੀਤ ॥

ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥

ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥

੫॥

ਭੀਤਰਿ ਏਕੁ ਅਨੇਕ ਅਸੰਖ ॥

ਕਰਮ ਧਰਮ ਬਹੁ ਸੰਖ ਅਸੰਖ ॥

ਬਿਨੁ ਭੈ ਭਗਤੀ ਜਨਮੁ ਬਿਰੰਥ ॥

ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥

੬॥

ਆਪਿ ਮਰੈ ਮਾਰੇ ਭੀ ਆਪਿ ॥

ਆਪਿ ਉਪਾਏ ਥਾਪਿ ਉਥਾਪਿ ॥

ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥

ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥

੭॥

ਸੂਤਕੁ ਅਗਨਿ ਭਖੈ ਜਗੁ ਖਾਇ ॥

ਸੂਤਕੁ ਜਲਿ ਥਲਿ ਸਭ ਹੀ ਥਾਇ ॥

ਨਾਨਕ ਸੂਤਕਿ ਜਨਮਿ ਮਰੀਜੈ ॥

ਗੁਰ ਪਰਸਾਦੀ ਹਰਿ ਰਸੁ ਪੀਜੈ ॥

੮॥

੪॥

ਰਾਗੁ ਆਸਾ ਮਹਲਾ ੧ ॥

ਆਪੁ ਵੀਚਾਰੈ ਸੁ ਪਰਖੇ ਹੀਰਾ ॥

ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥

ਗੁਰੁ ਮਾਨੈ ਮਨ ਤੇ ਮਨੁ ਧੀਰਾ ॥

੧॥

ਐਸਾ ਸਾਹੁ ਸਰਾਫੀ ਕਰੈ ॥

ਸਾਚੀ ਨਦਰਿ ਏਕ ਲਿਵ ਤਰੈ ॥

੧॥

ਰਹਾਉ ॥

ਪੂੰਜੀ ਨਾਮੁ ਨਿਰੰਜਨ ਸਾਰੁ ॥

ਨਿਰਮਲੁ ਸਾਚਿ ਰਤਾ ਪੈਕਾਰੁ ॥

ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥

੨॥

ਆਸਾ ਮਨਸਾ ਸਬਦਿ ਜਲਾਏ ॥

ਰਾਮ ਨਰਾਇਣੁ ਕਹੈ ਕਹਾਏ ॥

ਗੁਰ ਤੇ ਵਾਟ ਮਹਲੁ ਘਰੁ ਪਾਏ ॥

੩॥

SikhiAt.Net
413 ×