ਕੰਚਨ ਕਾਇਆ ਜੋਤਿ ਅਨੂਪੁ ॥
ਤ੍ਰਿਭਵਣ ਦੇਵਾ ਸਗਲ ਸਰੂਪੁ ॥
ਮੈ ਸੋ ਧਨੁ ਪਲੈ ਸਾਚੁ ਅਖੂਟੁ ॥
੪॥
ਪੰਚ ਤੀਨਿ ਨਵ ਚਾਰਿ ਸਮਾਵੈ ॥
ਧਰਣਿ ਗਗਨੁ ਕਲ ਧਾਰਿ ਰਹਾਵੈ ॥
ਬਾਹਰਿ ਜਾਤਉ ਉਲਟਿ ਪਰਾਵੈ ॥
੫॥
ਮੂਰਖੁ ਹੋਇ ਨ ਆਖੀ ਸੂਝੈ ॥
ਜਿਹਵਾ ਰਸੁ ਨਹੀ ਕਹਿਆ ਬੂਝੈ ॥
ਬਿਖੁ ਕਾ ਮਾਤਾ ਜਗ ਸਿਉ ਲੂਝੈ ॥
੬॥
ਊਤਮ ਸੰਗਤਿ ਊਤਮੁ ਹੋਵੈ ॥
ਗੁਣ ਕਉ ਧਾਵੈ ਅਵਗਣ ਧੋਵੈ ॥
ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥
੭॥
ਹੀਰਾ ਨਾਮੁ ਜਵੇਹਰ ਲਾਲੁ ॥
ਮਨੁ ਮੋਤੀ ਹੈ ਤਿਸ ਕਾ ਮਾਲੁ ॥
ਨਾਨਕ ਪਰਖੈ ਨਦਰਿ ਨਿਹਾਲੁ ॥
੮॥
੫॥
ਆਸਾ ਮਹਲਾ ੧ ॥
ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥
ਗੁਰਮੁਖਿ ਮਹਲੀ ਮਹਲੁ ਪਛਾਨੁ ॥
ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥
੧॥
ਐਸੇ ਪ੍ਰੇਮ ਭਗਤਿ ਵੀਚਾਰੀ ॥
ਗੁਰਮੁਖਿ ਸਾਚਾ ਨਾਮੁ ਮੁਰਾਰੀ ॥
੧॥
ਰਹਾਉ ॥
ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥
ਤੀਨ ਭਵਨ ਨਿਹਕੇਵਲ ਗਿਆਨੁ ॥
ਸਾਚੇ ਗੁਰ ਤੇ ਹੁਕਮੁ ਪਛਾਨੁ ॥
੨॥
ਸਾਚਾ ਹਰਖੁ ਨਾਹੀ ਤਿਸੁ ਸੋਗੁ ॥
ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥
ਪੰਚ ਸਮਾਈ ਸੁਖੀ ਸਭੁ ਲੋਗੁ ॥
੩॥
ਸਗਲੀ ਜੋਤਿ ਤੇਰਾ ਸਭੁ ਕੋਈ ॥
ਆਪੇ ਜੋੜਿ ਵਿਛੋੜੇ ਸੋਈ ॥
ਆਪੇ ਕਰਤਾ ਕਰੇ ਸੁ ਹੋਈ ॥
੪॥
ਢਾਹਿ ਉਸਾਰੇ ਹੁਕਮਿ ਸਮਾਵੈ ॥
ਹੁਕਮੋ ਵਰਤੈ ਜੋ ਤਿਸੁ ਭਾਵੈ ॥
ਗੁਰ ਬਿਨੁ ਪੂਰਾ ਕੋਇ ਨ ਪਾਵੈ ॥
੫॥
ਬਾਲਕ ਬਿਰਧਿ ਨ ਸੁਰਤਿ ਪਰਾਨਿ ॥
ਭਰਿ ਜੋਬਨਿ ਬੂਡੈ ਅਭਿਮਾਨਿ ॥
ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥
੬॥
ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥
ਭਰਮਿ ਭੁਲਾਨਾ ਫਿਰਿ ਪਛੁਤਾਨਾ ॥
ਗਲਿ ਫਾਹੀ ਬਉਰਾ ਬਉਰਾਨਾ ॥
੭॥
ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥
ਸਤਿਗੁਰਿ ਰਾਖੇ ਸੇ ਵਡਭਾਗੇ ॥
ਨਾਨਕ ਗੁਰ ਕੀ ਚਰਣੀ ਲਾਗੇ ॥
੮॥
੬॥
ਆਸਾ ਮਹਲਾ ੧ ॥
ਗਾਵਹਿ ਗੀਤੇ ਚੀਤਿ ਅਨੀਤੇ ॥
ਰਾਗ ਸੁਣਾਇ ਕਹਾਵਹਿ ਬੀਤੇ ॥
ਬਿਨੁ ਨਾਵੈ ਮਨਿ ਝੂਠੁ ਅਨੀਤੇ ॥
੧॥
ਕਹਾ ਚਲਹੁ ਮਨ ਰਹਹੁ ਘਰੇ ॥
ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥
੧॥
ਰਹਾਉ ॥
ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥
ਲਬੁ ਲੋਭੁ ਅਹੰਕਾਰੁ ਸੁ ਪੀਰਾ ॥
ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥
੨॥
ਅੰਤਰਿ ਨਾਵਣੁ ਸਾਚੁ ਪਛਾਣੈ ॥
ਅੰਤਰ ਕੀ ਗਤਿ ਗੁਰਮੁਖਿ ਜਾਣੈ ॥
ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥
੩॥
ਨਿਰੰਕਾਰ ਮਹਿ ਆਕਾਰੁ ਸਮਾਵੈ ॥
ਅਕਲ ਕਲਾ ਸਚੁ ਸਾਚਿ ਟਿਕਾਵੈ ॥
ਸੋ ਨਰੁ ਗਰਭ ਜੋਨਿ ਨਹੀ ਆਵੈ ॥
੪॥
ਜਹਾਂ ਨਾਮੁ ਮਿਲੈ ਤਹ ਜਾਉ ॥