ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
ਸੇ ਸਿਰ ਕਾਤੀ ਮੁੰਨੀਅਨ੍ਹਿ ਗਲ ਵਿਚਿ ਆਵੈ ਧੂੜਿ ॥
ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨ੍ਹਿ ਹਦੂਰਿ ॥
੧॥
ਆਦੇਸੁ ਬਾਬਾ ਆਦੇਸੁ ॥
ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥
੧॥
ਰਹਾਉ ॥
ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥
ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥
੨॥
ਇਕੁ ਲਖੁ ਲਹਨ੍ਹਿ ਬਹਿਠੀਆ ਲਖੁ ਲਹਨ੍ਹਿ ਖੜੀਆ ॥
ਗਰੀ ਛੁਹਾਰੇ ਖਾਂਦੀਆ ਮਾਣਨ੍ਹਿ ਸੇਜੜੀਆ ॥
ਤਿਨ੍ਹ ਗਲਿ ਸਿਲਕਾ ਪਾਈਆ ਤੁਟਨ੍ਹਿ ਮੋਤਸਰੀਆ ॥
੩॥
ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹੀ ਰਖੇ ਰੰਗੁ ਲਾਇ ॥
ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥
੪॥
ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥
ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥
੫॥
ਇਕਨਾ ਵਖਤ ਖੁਆਈਅਹਿ ਇਕਨ੍ਹਾ ਪੂਜਾ ਜਾਇ ॥
ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥
੬॥
ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
ਇਕਨ੍ਹਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥
ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥
੭॥
੧੧॥
ਆਸਾ ਮਹਲਾ ੧ ॥
ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥
੧॥
ਇਹੁ ਜਗੁ ਤੇਰਾ ਤੂ ਗੋਸਾਈ ॥
ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥
੧॥
ਰਹਾਉ ॥
ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥
੨॥
ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥
੩॥
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥