ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
420
ਪਾਵਨ ਅੰਗ 420 / 1430

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥

ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥

੫॥

ਲਾਹਾ ਸਚੁ ਨਿਆਉ ਮਨਿ ਵਸਾਈਐ ॥

ਲਿਖਿਆ ਪਲੈ ਪਾਇ ਗਰਬੁ ਵਞਾਈਐ ॥

੬॥

ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥

ਠਗਿ ਮੁਠੀ ਕੂੜਿਆਰ ਬੰਨ੍ਹਿ ਚਲਾਈਐ ॥

੭॥

ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥

ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥

੮॥

ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥

ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥

੯॥

੧੬॥

ਆਸਾ ਮਹਲਾ ੧ ॥

ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥

ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥

੧॥

ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥

ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥

੧॥

ਰਹਾਉ ॥

ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥

ਚਲੈ ਸਦਾ ਰਜਾਇ ਅੰਕਿ ਸਮਾਵਈ ॥

੨॥

ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥

ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥

੩॥

ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥

ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥

੪॥

ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥

ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥

੫॥

ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥

ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥

੬॥

ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥

ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥

੭॥

ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥

ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥

੮॥

੧੭॥

ਆਸਾ ਮਹਲਾ ੧ ॥

ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥

ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥

੧॥

ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥

ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥

੧॥

ਰਹਾਉ ॥

ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥

ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥

੨॥

ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥

ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥

੩॥

ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥

ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥

੪॥

ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥

ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥

੫॥

ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥

ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥

੬॥

SikhiAt.Net
420 ×