Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
422
Pavan Ang 422 of 1430

ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥

ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥

੧॥

ਰਹਾਉ ॥

ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥

ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥

੨॥

ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥

ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥

੩॥

ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥

ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥

੪॥

ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥

ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥

੫॥

ਸਚੇ ਸਚਾ ਨੇਹੁ ਸਚੈ ਲਾਇਆ ॥

ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥

੬॥

ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥

ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥

੭॥

ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥

ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥

੮॥

੨੧॥

ਆਸਾ ਮਹਲਾ ੧ ॥

ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥

ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥

੧॥

ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥

ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥

੧॥

ਰਹਾਉ ॥

ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥

ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥

੨॥

ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥

ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥

੩॥

ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥

ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥

੪॥

ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥

ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥

੫॥

ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥

ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥

੬॥

ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥

ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥

੭॥

ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥

ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥

੮॥

੨੨॥

ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥

ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥

੧॥

ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥

੧॥

ਰਹਾਉ ॥

ਤੇਤੀਸ ਕਰੋੜੀ ਦਾਸ ਤੁਮ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥

SikhiAt.Net
422 ×