ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
423
ਪਾਵਨ ਅੰਗ 423 / 1430

ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥

੨॥

ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥

ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥

੩॥

ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥

ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥

੪॥

ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥

ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥

੫॥

ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥

ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥

੬॥

ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥

ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥

੭॥

ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥

ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥

੮॥

੧॥

੨੩॥

ਆਸਾ ਮਹਲਾ ੩ ॥

ਸਤਿਗੁਰ ਹਮਰਾ ਭਰਮੁ ਗਵਾਇਆ ॥

ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥

ਸਬਦੁ ਚੀਨਿ ਸਦਾ ਸੁਖੁ ਪਾਇਆ ॥

੧॥

ਸੁਣਿ ਮਨ ਮੇਰੇ ਤਤੁ ਗਿਆਨੁ ॥

ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥

੧॥

ਰਹਾਉ ॥

ਸਤਿਗੁਰ ਭੇਟੇ ਕੀ ਵਡਿਆਈ ॥

ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥

ਸਹਜੇ ਮਾਤਾ ਹਰਿ ਗੁਣ ਗਾਈ ॥

੨॥

ਵਿਣੁ ਗੁਰ ਪੂਰੇ ਕੋਇ ਨ ਜਾਣੀ ॥

ਮਾਇਆ ਮੋਹਿ ਦੂਜੈ ਲੋਭਾਣੀ ॥

ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥

੩॥

ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥

ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥

ਦਰਿ ਸਾਚੈ ਦੀਸੈ ਸਚਿਆਰੁ ॥

੪॥

ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥

ਆਪੁ ਪਛਾਣਿ ਹਰਿ ਪਾਵੈ ਸੋਇ ॥

ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥

੫॥

ਗੁਰ ਸੇਵਾ ਤੇ ਸਭ ਕੁਲ ਉਧਾਰੇ ॥

ਨਿਰਮਲ ਨਾਮੁ ਰਖੈ ਉਰਿ ਧਾਰੇ ॥

ਸਾਚੀ ਸੋਭਾ ਸਾਚਿ ਦੁਆਰੇ ॥

੬॥

ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥

ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥

ਨਾਮੇ ਉਧਰੇ ਕੁਲ ਸਬਾਏ ॥

੭॥

ਨਾਨਕੁ ਸਾਚੁ ਕਹੈ ਵੀਚਾਰੁ ॥

ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥

ਹਰਿ ਭਗਤੀ ਰਾਤੇ ਮੋਖ ਦੁਆਰੁ ॥

੮॥

੨॥

੨੪॥

ਆਸਾ ਮਹਲਾ ੩ ॥

ਆਸਾ ਆਸ ਕਰੇ ਸਭੁ ਕੋਈ ॥

ਹੁਕਮੈ ਬੂਝੈ ਨਿਰਾਸਾ ਹੋਈ ॥

ਆਸਾ ਵਿਚਿ ਸੁਤੇ ਕਈ ਲੋਈ ॥

ਸੋ ਜਾਗੈ ਜਾਗਾਵੈ ਸੋਈ ॥

੧॥

ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥

SikhiAt.Net
423 ×