Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
424
Pavan Ang 424 of 1430

ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥

੧॥

ਰਹਾਉ ॥

ਕਲਿ ਕੀਰਤਿ ਸਬਦੁ ਪਛਾਨੁ ॥

ਏਹਾ ਭਗਤਿ ਚੂਕੈ ਅਭਿਮਾਨੁ ॥

ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥

ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥

੨॥

ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥

ਕਰਿ ਕਿਰਪਾ ਨਾਮੁ ਮੰਨਿ ਵਸਾਏ ॥

ਇਹੁ ਸਿਰੁ ਦੀਜੈ ਆਪੁ ਗਵਾਏ ॥

ਹੁਕਮੈ ਬੂਝੇ ਸਦਾ ਸੁਖੁ ਪਾਏ ॥

੩॥

ਆਪਿ ਕਰੇ ਤੈ ਆਪਿ ਕਰਾਏ ॥

ਆਪੇ ਗੁਰਮੁਖਿ ਨਾਮੁ ਵਸਾਏ ॥

ਆਪਿ ਭੁਲਾਵੈ ਆਪਿ ਮਾਰਗਿ ਪਾਏ ॥

ਸਚੈ ਸਬਦਿ ਸਚਿ ਸਮਾਏ ॥

੪॥

ਸਚਾ ਸਬਦੁ ਸਚੀ ਹੈ ਬਾਣੀ ॥

ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥

ਮਨਮੁਖਿ ਮੋਹਿ ਭਰਮਿ ਭੋਲਾਣੀ ॥

ਬਿਨੁ ਨਾਵੈ ਸਭ ਫਿਰੈ ਬਉਰਾਣੀ ॥

੫॥

ਤੀਨਿ ਭਵਨ ਮਹਿ ਏਕਾ ਮਾਇਆ ॥

ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥

ਬਹੁ ਕਰਮ ਕਮਾਵੈ ਦੁਖੁ ਸਬਾਇਆ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥

੬॥

ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥

ਅਨਦਿਨੁ ਭੋਗੇ ਹਉਮੈ ਮਾਰਿ ॥

ਸਹਜਿ ਅਨੰਦਿ ਕਿਰਪਾ ਧਾਰਿ ॥

ਨਾਮਿ ਰਤੇ ਸਦਾ ਸਚਿ ਪਿਆਰਿ ॥

੭॥

ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥

ਹਰਿ ਜਪਿ ਪੜੀਐ ਹਉਮੈ ਮਾਰਿ ॥

ਹਰਿ ਜਪੀਐ ਭਇ ਸਚਿ ਪਿਆਰਿ ॥

ਨਾਨਕ ਨਾਮੁ ਗੁਰਮਤਿ ਉਰ ਧਾਰਿ ॥

੮॥

੩॥

੨੫॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥

ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥

ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥

੧॥

ਏਕੋ ਨਾਮੁ ਚੇਤਿ ਮੇਰੇ ਭਾਈ ॥

ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥

੧॥

ਰਹਾਉ ॥

ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥

ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥

੨॥

ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥

ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥

੩॥

ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥

ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥

੪॥

ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥

ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥

੫॥

ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥

ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥

੬॥

ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥

ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥

੭॥

SikhiAt.Net
424 ×