Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
426
Pavan Ang 426 of 1430

ਆਸਾ ਮਹਲਾ ੩ ॥

ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥

ਹਰਿ ਰਸਿ ਚਾਖਿਐ ਮੁਕਤੁ ਭਏ ਜਿਨ੍ਹਾ ਸਾਚੋ ਭਾਈ ॥

੧॥

ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥

ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥

੧॥

ਰਹਾਉ ॥

ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥

ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥

੨॥

ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥

ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥

੩॥

ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥

ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥

੪॥

ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥

ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥

੫॥

ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥

ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥

੬॥

ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥

ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥

੭॥

ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥

ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥

੮॥

੭॥

੨੯॥

ਆਸਾ ਮਹਲਾ ੩ ॥

ਦੋਹਾਗਣੀ ਮਹਲੁ ਨ ਪਾਇਨ੍ਹੀ ਨ ਜਾਣਨਿ ਪਿਰ ਕਾ ਸੁਆਉ ॥

ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥

੧॥

ਇਹੁ ਮਨੂਆ ਕਿਉ ਕਰਿ ਵਸਿ ਆਵੈ ॥

ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥

੧॥

ਰਹਾਉ ॥

ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥

ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥

੨॥

ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥

ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥

੩॥

ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥

ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥

੪॥

ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥

ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥

੫॥

ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥

ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥

੬॥

ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥

ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥

੭॥

ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥

ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥

੮॥

੮॥

੩੦॥

ਆਸਾ ਮਹਲਾ ੩ ॥

ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥

ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥

੧॥

SikhiAt.Net
426 ×