ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥
੧॥
ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥
ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥
੧॥
ਰਹਾਉ ॥
ਇਕਿ ਪਿਰੁ ਹਦੂਰਿ ਨ ਜਾਣਨ੍ਹੀ ਦੂਜੈ ਭਰਮਿ ਭੁਲਾਇ ॥
ਕਿਉ ਪਾਇਨ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥
੨॥
ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥
ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥
੩॥
ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥
ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥
੪॥
ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥
ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥
੫॥
ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥
ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥
੬॥
ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥
ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥
੭॥
ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥
ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥
੮॥
੧੧॥
੩੩॥
ਆਸਾ ਮਹਲਾ ੩ ॥
ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥
੧॥
ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥
ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥
੧॥
ਰਹਾਉ ॥
ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥
ਜਿਨ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥
੨॥
ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥
ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥
੩॥
ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥
ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥
੪॥
ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥
ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥
੫॥
ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥
ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥
੬॥
ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥
ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥
੭॥
ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥
ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥
੮॥
੧੨॥
੩੪॥
ਆਸਾ ਮਹਲਾ ੩ ॥
ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥