Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
429
Pavan Ang 429 of 1430

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥

੧॥

ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥

੧॥

ਰਹਾਉ ॥

ਗੁਰਮੁਖਿ ਆਪੁ ਪਛਾਣਿਆ ਤਿਨ੍ਹੀ ਇਕ ਮਨਿ ਧਿਆਇਆ ॥

ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥

੨॥

ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥

ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥

੩॥

ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥

ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥

੪॥

ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥

ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥

੫॥

ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥

ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥

੬॥

ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥

ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥

੭॥

ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹਾ ਭਰਮਾਇ ॥

ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥

੮॥

ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥

ਨਾਨਕ ਨਾਮੁ ਤਿਨ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥

੯॥

੧੩॥

੩੫॥

ਆਸਾ ਮਹਲਾ ੩ ॥

ਸਬਦੌ ਹੀ ਭਗਤ ਜਾਪਦੇ ਜਿਨ੍ਹ ਕੀ ਬਾਣੀ ਸਚੀ ਹੋਇ ॥

ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥

੧॥

ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥

ਸਫਲੁ ਤਿਨ੍ਹਾ ਕਾ ਜਨਮੁ ਹੈ ਤਿਨ੍ਹ ਮਾਨੈ ਸਭੁ ਕੋਇ ॥

੧॥

ਰਹਾਉ ॥

ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥

ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥

੨॥

ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥

ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥

੩॥

ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹਾ ਨਾਮੁ ਪਿਆਰਾ ॥

ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹਾ ਅੰਤਰਿ ਸਬਦੁ ਵੀਚਾਰਾ ॥

੪॥

ਭਗਤੀ ਸਾਰ ਨ ਜਾਣਨ੍ਹੀ ਮਨਮੁਖ ਅਹੰਕਾਰੀ ॥

ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥

੫॥

ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥

ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥

੬॥

ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥

ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥

੭॥

ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥

ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥

੮॥

SikhiAt.Net
429 ×