ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
433
ਪਾਵਨ ਅੰਗ 433 / 1430

ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥

ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ ਗੁਰੂ ਮਿਲਿਆ ॥

੧੦॥

ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥

ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥

੧੧॥

ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥

ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥

੧੨॥

ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥

ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥

੧੩॥

ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥

ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥

੧੪॥

ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ ਕਾ ਚਿਤੁ ਲਾਗਾ ॥

ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥

੧੫॥

ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥

ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥

੧੬॥

ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥

ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥

੧੭॥

ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥

ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥

੧੮॥

ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥

ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥

੧੯॥

ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥

ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥

੨੦॥

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥

ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥

੨੧॥

ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥

ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥

੨੨॥

ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥

ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥

੨੩॥

ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥

ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥

੨੪॥

ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥

ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥

੨੫॥

ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥

SikhiAt.Net
433 ×