Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
435
Pavan Ang 435 of 1430

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥

੫॥

ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥

ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥

੬॥

ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥

ਅੰਤਰ ਆਤਮੈ ਬ੍ਰਹਮੁ ਨ ਚੀਨ੍ਹਿਆ ਮਾਇਆ ਕਾ ਮੁਹਤਾਜੁ ਭਇਆ ॥

੭॥

ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥

ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥

੮॥

ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥

ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥

੯॥

ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥

ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥

੧੦॥

ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥

ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥

੧੧॥

ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥

ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥

੧੨॥

ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥

ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥

੧੩॥

ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥

ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥

੧੪॥

ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥

ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥

੧੫॥

ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥

ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥

੧੬॥

ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ ਕੈ ਰਵਿ ਰਹਿਆ ॥

ਗੁਰ ਪਰਸਾਦੀ ਜਿਨ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹੀ ਬੂਝਿ ਲਹਿਆ ॥

੧੭॥

ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥

ਨਾਨਕ ਜਿਨ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ ਕਾ ਲੇਖਾ ਨਿਬੜਿਆ ॥

੧੮॥

੧॥

੨॥

ਰਾਗੁ ਆਸਾ ਮਹਲਾ ੧ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥

ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥

SikhiAt.Net
435 ×