ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
443
ਪਾਵਨ ਅੰਗ 443 / 1430

ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥

ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥

ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥

ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥

ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥

੧॥

ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥

ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥

ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥

ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥

ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥

ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥

੨॥

ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥

ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥

ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥

ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥

ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥

ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥

੩॥

ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥

ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥

ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥

ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥

ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥

ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥

੪॥

ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥

ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥

ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥

ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥

ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥

ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥

੫॥

ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥

ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥

ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥

ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥

SikhiAt.Net
443 ×