ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥
੧॥
ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥
ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥
ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥
ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥
੨॥
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥
੩॥
ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥
ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥
ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥
ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥
੪॥
੮॥
੧੫॥
ਆਸਾ ਮਹਲਾ ੪ ॥
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥
੧॥
ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥
੨॥
ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥
ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥
੩॥
ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥
ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥
ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥
ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥
੪॥
੯॥
੧੬॥
ਆਸਾ ਮਹਲਾ ੪ ॥
ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥
ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥
ਜਨੁ ਨਾਨਕੁ ਗੁਰੁ ਤਿਨ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥
੧॥
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥
ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥
ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥