Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
458
Pavan Ang 458 of 1430

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥

ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥

ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥

ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥

ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥

ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥

੨॥

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥

ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥

ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥

ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥

ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥

ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥

੩॥

ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥

ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥

ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥

ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥

ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥

ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥

੪॥

੫॥

੮॥

ਆਸਾ ਮਹਲਾ ੫ ॥

ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥

ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥

ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥

ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥

ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥

ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥

੧॥

ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥

ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥

ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥

ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥

ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥

ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥

੨॥

ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥

ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥

ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥

ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥

ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥

ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥

੩॥

ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥

SikhiAt.Net
458 ×