Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
461
Pavan Ang 461 of 1430

ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥

ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥

ਗਹਿ ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥

ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ ॥

ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥

ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ ॥

੪॥

੩॥

੧੨॥

ਆਸਾ ਮਹਲਾ ੫ ॥

ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥

ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥

ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥

ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥

ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥

ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥

੧॥

ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥

ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥

ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥

ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥

ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥

ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥

੨॥

ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥

ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥

ਸੰਸਾਰੁ ਸਾਗਰੁ ਤਿਨ੍ਹੀ ਤਰਿਆ ਜਿਨ੍ਹੀ ਏਕੁ ਧਿਆਇਆ ॥

ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥

ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥

ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ ਅਧਾਰਾ ॥

੩॥

ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥

ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥

ਹਰਿ ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥

ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥

ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥

ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥

੪॥

੪॥

੧੩॥

ਆਸਾ ਮਹਲਾ ੫ ਛੰਤ ਘਰੁ ੮ ੴ ਸਤਿਗੁਰ ਪ੍ਰਸਾਦਿ ॥

ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ ਜਾਤ ॥

ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥

ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥

SikhiAt.Net
461 ×