ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥
੧॥
ਮਹਲਾ ੨ ॥
ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥
ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥
੨॥
ਪਉੜੀ ॥
ਨਾਨਕ ਅੰਤ ਨ ਜਾਪਨ੍ਹੀ ਹਰਿ ਤਾ ਕੇ ਪਾਰਾਵਾਰ ॥
ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥
ਇਕਨ੍ਹਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥
੨੩॥
ਸਲੋਕੁ ਮਃ ੧ ॥
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥
ਇਕਨ੍ਹੀ ਦੁਧੁ ਸਮਾਈਐ ਇਕਿ ਚੁਲ੍ਹੈ ਰਹਨ੍ਹਿ ਚੜੇ ॥
ਇਕਿ ਨਿਹਾਲੀ ਪੈ ਸਵਨ੍ਹਿ ਇਕਿ ਉਪਰਿ ਰਹਨਿ ਖੜੇ ॥
ਤਿਨ੍ਹਾ ਸਵਾਰੇ ਨਾਨਕਾ ਜਿਨ੍ਹ ਕਉ ਨਦਰਿ ਕਰੇ ॥
੧॥
ਮਹਲਾ ੨ ॥
ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥
ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥
ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥
੨॥
ਪਉੜੀ ॥
ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥
ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥
ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥
ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥
ਸੋ ਕਰੇ ਜਿ ਤਿਸੈ ਰਜਾਇ ॥
੨੪॥
੧॥
ਸੁਧੁ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਆਸਾ ਬਾਣੀ ਭਗਤਾ ਕੀ ॥
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
ਆਸਾ ਸ੍ਰੀ ਕਬੀਰ ਜੀਉ ॥
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥
੧॥
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥
੧॥
ਰਹਾਉ ॥
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
ਆਪਾ ਪਦੁ ਨਿਰਬਾਣੁ ਨ ਚੀਨ੍ਹਿਆ ਇਨ ਬਿਧਿ ਅਭਿਉ ਨ ਚੂਕੇ ॥
੨॥
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥
੩॥
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥
੪॥
੧॥