Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
478
Pavan Ang 478 of 1430

ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥

੧॥

ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥

ਤੂੰ ਰਾਮ ਨਾਮੁ ਜਪਿ ਸੋਈ ॥

੧॥

ਰਹਾਉ ॥

ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥

ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥

੨॥

ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥

ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥

੩॥

ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥

ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥

੪॥

੯॥

ਦੁਤੁਕੇ ੴ ਸਤਿਗੁਰ ਪ੍ਰਸਾਦਿ ॥

ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥

ਸਨਕ ਸਨੰਦ ਅੰਤੁ ਨਹੀ ਪਾਇਆ ॥

ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥

੧॥

ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥

ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥

੧॥

ਰਹਾਉ ॥

ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥

ਇਸੁ ਮਟੁਕੀ ਮਹਿ ਸਬਦੁ ਸੰਜੋਈ ॥

੨॥

ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥

ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥

੩॥

ਕਹੁ ਕਬੀਰ ਨਦਰਿ ਕਰੇ ਜੇ ਮੀਂਰਾ ॥

ਰਾਮ ਨਾਮ ਲਗਿ ਉਤਰੇ ਤੀਰਾ ॥

੪॥

੧॥

੧੦॥

ਆਸਾ ॥

ਬਾਤੀ ਸੂਕੀ ਤੇਲੁ ਨਿਖੂਟਾ ॥

ਮੰਦਲੁ ਨ ਬਾਜੈ ਨਟੁ ਪੈ ਸੂਤਾ ॥

੧॥

ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥

ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥

੧॥

ਰਹਾਉ ॥

ਟੂਟੀ ਤੰਤੁ ਨ ਬਜੈ ਰਬਾਬੁ ॥

ਭੂਲਿ ਬਿਗਾਰਿਓ ਅਪਨਾ ਕਾਜੁ ॥

੨॥

ਕਥਨੀ ਬਦਨੀ ਕਹਨੁ ਕਹਾਵਨੁ ॥

ਸਮਝਿ ਪਰੀ ਤਉ ਬਿਸਰਿਓ ਗਾਵਨੁ ॥

੩॥

ਕਹਤ ਕਬੀਰ ਪੰਚ ਜੋ ਚੂਰੇ ॥

ਤਿਨ ਤੇ ਨਾਹਿ ਪਰਮ ਪਦੁ ਦੂਰੇ ॥

੪॥

੨॥

੧੧॥

ਆਸਾ ॥

ਸੁਤੁ ਅਪਰਾਧ ਕਰਤ ਹੈ ਜੇਤੇ ॥

ਜਨਨੀ ਚੀਤਿ ਨ ਰਾਖਸਿ ਤੇਤੇ ॥

੧॥

ਰਾਮਈਆ ਹਉ ਬਾਰਿਕੁ ਤੇਰਾ ॥

ਕਾਹੇ ਨ ਖੰਡਸਿ ਅਵਗਨੁ ਮੇਰਾ ॥

੧॥

ਰਹਾਉ ॥

ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥

ਤਾ ਭੀ ਚੀਤਿ ਨ ਰਾਖਸਿ ਮਾਇਆ ॥

੨॥

ਚਿੰਤ ਭਵਨਿ ਮਨੁ ਪਰਿਓ ਹਮਾਰਾ ॥

ਨਾਮ ਬਿਨਾ ਕੈਸੇ ਉਤਰਸਿ ਪਾਰਾ ॥

੩॥

ਦੇਹਿ ਬਿਮਲ ਮਤਿ ਸਦਾ ਸਰੀਰਾ ॥

ਸਹਜਿ ਸਹਜਿ ਗੁਨ ਰਵੈ ਕਬੀਰਾ ॥

੪॥

੩॥

੧੨॥

ਆਸਾ ॥

ਹਜ ਹਮਾਰੀ ਗੋਮਤੀ ਤੀਰ ॥

ਜਹਾ ਬਸਹਿ ਪੀਤੰਬਰ ਪੀਰ ॥

੧॥

ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥

ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥

੧॥

ਰਹਾਉ ॥

SikhiAt.Net
478 ×