Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
479
Pavan Ang 479 of 1430

ਨਾਰਦ ਸਾਰਦ ਕਰਹਿ ਖਵਾਸੀ ॥

ਪਾਸਿ ਬੈਠੀ ਬੀਬੀ ਕਵਲਾ ਦਾਸੀ ॥

੨॥

ਕੰਠੇ ਮਾਲਾ ਜਿਹਵਾ ਰਾਮੁ ॥

ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥

੩॥

ਕਹਤ ਕਬੀਰ ਰਾਮ ਗੁਨ ਗਾਵਉ ॥

ਹਿੰਦੂ ਤੁਰਕ ਦੋਊ ਸਮਝਾਵਉ ॥

੪॥

੪॥

੧੩॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥

ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥

੧॥

ਭੂਲੀ ਮਾਲਨੀ ਹੈ ਏਉ ॥

ਸਤਿਗੁਰੁ ਜਾਗਤਾ ਹੈ ਦੇਉ ॥

੧॥

ਰਹਾਉ ॥

ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥

ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥

੨॥

ਪਾਖਾਨ ਗਢਿ ਕੈ ਮੂਰਤਿ ਕੀਨ੍ਹੀ ਦੇ ਕੈ ਛਾਤੀ ਪਾਉ ॥

ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥

੩॥

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥

ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥

੪॥

ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥

ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥

੫॥

੧॥

੧੪॥

ਆਸਾ ॥

ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥

੧॥

ਮੇਰੀ ਮੇਰੀ ਕਰਤੇ ਜਨਮੁ ਗਇਓ ॥

ਸਾਇਰੁ ਸੋਖਿ ਭੁਜੰ ਬਲਇਓ ॥

੧॥

ਰਹਾਉ ॥

ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥

ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥

੨॥

ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥

ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥

੩॥

ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥

ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥

੪॥

ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥

ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥

੫॥

੨॥

੧੫॥

ਆਸਾ ॥

ਕਾਹੂ ਦੀਨ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥

੧॥

ਅਹਿਰਖ ਵਾਦੁ ਨ ਕੀਜੈ ਰੇ ਮਨ ॥

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥

੧॥

ਰਹਾਉ ॥

ਕੁਮ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥

੨॥

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

SikhiAt.Net
479 ×