Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
47
Pavan Ang 47 of 1430

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥

੧॥

ਰਹਾਉ ॥

ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥

ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥

ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥

ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥

੨॥

ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥

ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥

ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥

ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥

੩॥

ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥

ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥

ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥

ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥

੪॥

੧੩॥

੮੩॥

ਸਿਰੀਰਾਗੁ ਮਹਲਾ ੫ ॥

ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥

ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥

ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥

੧॥

ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥

ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥

੧॥

ਰਹਾਉ ॥

ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥

ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥

ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥

੨॥

ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥

ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥

ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥

੩॥

ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥

ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥

ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥

੪॥

੧੪॥

੮੪॥

ਸਿਰੀਰਾਗੁ ਮਹਲਾ ੫ ॥

ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥

ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥

ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥

੧॥

ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥

ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥

੧॥

ਰਹਾਉ ॥

ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥

ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥

ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥

੨॥

ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥

ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥

SikhiAt.Net
47 ×