Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
48
Pavan Ang 48 of 1430

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥

੩॥

ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥

ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥

ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥

੪॥

੧੫॥

੮੫॥

ਸਿਰੀਰਾਗੁ ਮਹਲਾ ੫ ॥

ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥

ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥

ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥

੧॥

ਮਨ ਮੇਰੇ ਸਤਿਗੁਰ ਸੇਵਾ ਸਾਰੁ ॥

ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥

ਰਹਾਉ ॥

ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥

ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥

ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥

੨॥

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥

ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥

ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥

੩॥

ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥

ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥

ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥

੪॥

੧੬॥

੮੬॥

ਸਿਰੀਰਾਗੁ ਮਹਲਾ ੫ ॥

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥

ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥

੧॥

ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥

ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥

ਰਹਾਉ ॥

ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥

ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥

੨॥

ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥

ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥

੩॥

ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥

ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥

੪॥

੧੭॥

੮੭॥

ਸਿਰੀਰਾਗੁ ਮਹਲਾ ੫ ॥

ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥

ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥

ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥

ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥

੧॥

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥

ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥

੧॥

ਰਹਾਉ ॥

ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥

ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥

SikhiAt.Net
48 ×