ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
481
ਪਾਵਨ ਅੰਗ 481 / 1430

ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥

ਬਲੁ ਅਬਲੁ ਕਿਆ ਇਸ ਤੇ ਹੋਈ ॥

੪॥

ਇਹ ਬਸਤੀ ਤਾ ਬਸਤ ਸਰੀਰਾ ॥

ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥

੫॥

੬॥

੧੯॥

ਆਸਾ ॥

ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥

ਕਹਾ ਸਾਕਤ ਪਹਿ ਹਰਿ ਗੁਨ ਗਾਏ ॥

੧॥

ਰਾਮ ਰਾਮ ਰਾਮ ਰਮੇ ਰਮਿ ਰਹੀਐ ॥

ਸਾਕਤ ਸਿਉ ਭੂਲਿ ਨਹੀ ਕਹੀਐ ॥

੧॥

ਰਹਾਉ ॥

ਕਊਆ ਕਹਾ ਕਪੂਰ ਚਰਾਏ ॥

ਕਹ ਬਿਸੀਅਰ ਕਉ ਦੂਧੁ ਪੀਆਏ ॥

੨॥

ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥

ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥

੩॥

ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥

੪॥

ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥

ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥

੫॥

੭॥

੨੦॥

ਆਸਾ ॥

ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥

ਤਿਹ ਰਾਵਨ ਘਰ ਖਬਰਿ ਨ ਪਾਈ ॥

੧॥

ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥

ਦੇਖਤ ਨੈਨ ਚਲਿਓ ਜਗੁ ਜਾਈ ॥

੧॥

ਰਹਾਉ ॥

ਇਕੁ ਲਖੁ ਪੂਤ ਸਵਾ ਲਖੁ ਨਾਤੀ ॥

ਤਿਹ ਰਾਵਨ ਘਰ ਦੀਆ ਨ ਬਾਤੀ ॥

੨॥

ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥

ਬੈਸੰਤਰੁ ਜਾ ਕੇ ਕਪਰੇ ਧੋਈ ॥

੩॥

ਗੁਰਮਤਿ ਰਾਮੈ ਨਾਮਿ ਬਸਾਈ ॥

ਅਸਥਿਰੁ ਰਹੈ ਨ ਕਤਹੂੰ ਜਾਈ ॥

੪॥

ਕਹਤ ਕਬੀਰ ਸੁਨਹੁ ਰੇ ਲੋਈ ॥

ਰਾਮ ਨਾਮ ਬਿਨੁ ਮੁਕਤਿ ਨ ਹੋਈ ॥

੫॥

੮॥

੨੧॥

ਆਸਾ ॥

ਪਹਿਲਾ ਪੂਤੁ ਪਿਛੈਰੀ ਮਾਈ ॥

ਗੁਰੁ ਲਾਗੋ ਚੇਲੇ ਕੀ ਪਾਈ ॥

੧॥

ਏਕੁ ਅਚੰਭਉ ਸੁਨਹੁ ਤੁਮ੍ਹ ਭਾਈ ॥

ਦੇਖਤ ਸਿੰਘੁ ਚਰਾਵਤ ਗਾਈ ॥

੧॥

ਰਹਾਉ ॥

ਜਲ ਕੀ ਮਛੁਲੀ ਤਰਵਰਿ ਬਿਆਈ ॥

ਦੇਖਤ ਕੁਤਰਾ ਲੈ ਗਈ ਬਿਲਾਈ ॥

੨॥

ਤਲੈ ਰੇ ਬੈਸਾ ਊਪਰਿ ਸੂਲਾ ॥

ਤਿਸ ਕੈ ਪੇਡਿ ਲਗੇ ਫਲ ਫੂਲਾ ॥

੩॥

ਘੋਰੈ ਚਰਿ ਭੈਸ ਚਰਾਵਨ ਜਾਈ ॥

ਬਾਹਰਿ ਬੈਲੁ ਗੋਨਿ ਘਰਿ ਆਈ ॥

੪॥

ਕਹਤ ਕਬੀਰ ਜੁ ਇਸ ਪਦ ਬੂਝੈ ॥

ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥

੫॥

੯॥

੨੨॥

ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥

ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥

੧॥

ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥

ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥

੧॥

ਰਹਾਉ ॥

ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥

ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥

੨॥

SikhiAt.Net
481 ×