ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥
੨॥
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥
੩॥
੪॥
ਆਸਾ ॥
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥
੧॥
ਰਹਾਉ ॥
ਹਰਿ ਕੇ ਨਾਮ ਕਬੀਰ ਉਜਾਗਰ ॥
ਜਨਮ ਜਨਮ ਕੇ ਕਾਟੇ ਕਾਗਰ ॥
੧॥
ਨਿਮਤ ਨਾਮਦੇਉ ਦੂਧੁ ਪੀਆਇਆ ॥
ਤਉ ਜਗ ਜਨਮ ਸੰਕਟ ਨਹੀ ਆਇਆ ॥
੨॥
ਜਨ ਰਵਿਦਾਸ ਰਾਮ ਰੰਗਿ ਰਾਤਾ ॥
ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥
੩॥
੫॥
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥
੧॥
ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥
੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥
੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥
੩॥
੬॥
ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥
੧॥
ਰਹਾਉ ॥
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥
੧॥
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥
੨॥
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥
੩॥
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥
੪॥
੧॥
ਮਹਲਾ ੫ ॥
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥
੧॥
ਰਹਾਉ ॥
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥
੧॥
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥
੨॥
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥
੩॥