ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥
੪॥
੨॥
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥
੧॥
ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥
੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥
੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥
੩॥
੩॥
ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥
ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥
ਜਿਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥
੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ ਨਾਮੁ ਤੇ ਭੁਇ ਭਾਰੁ ਥੀਏ ॥
੧॥
ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥
੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥
੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥
੪॥
੧॥
ਆਸਾ ॥
ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥
੧॥
ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥
੧॥
ਰਹਾਉ ॥
ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥
ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥
੨॥
ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥
ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥
੩॥
ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥
ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥
੪॥
ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥
੫॥
ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥
ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥
੬॥
ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥
ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥
੭॥
ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥
ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥
੮॥
੨॥