Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
490
Pavan Ang 490 of 1430

ਰਾਗੁ ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥

ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥

੧॥

ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥

ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥

੧॥

ਰਹਾਉ ॥

ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥

ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥

੨॥

ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥

ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥

੩॥

ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥

ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥

੪॥

੧॥

੩॥

ਗੂਜਰੀ ਮਹਲਾ ੩ ॥

ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥

ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥

੧॥

ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥

ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥

੧॥

ਰਹਾਉ ॥

ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥

ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥

੨॥

ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥

ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥

੩॥

ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥

ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥

੪॥

੨॥

੪॥

ਗੂਜਰੀ ਮਹਲਾ ੩ ॥

ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥

ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥

੧॥

ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥

ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥

੧॥

ਰਹਾਉ ॥

ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥

ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥

੨॥

ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥

ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥

੩॥

ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥

SikhiAt.Net
490 ×