Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
498
Pavan Ang 498 of 1430

ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥

ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥

੨॥

ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥

ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥

੩॥

੧॥

੯॥

ਗੂਜਰੀ ਮਹਲਾ ੫ ਦੁਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥

ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥

੧॥

ਠਾਕੁਰ ਐਸੋ ਨਾਮੁ ਤੁਮ੍ਹਾਰੋ ॥

ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥

੧॥

ਰਹਾਉ ॥

ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥

ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥

੨॥

੧॥

੧੦॥

ਗੂਜਰੀ ਮਹਲਾ ੫ ॥

ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥

ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥

੧॥

ਪ੍ਰਭ ਕੀ ਅਗਮ ਅਗਾਧਿ ਕਥਾ ॥

ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥

੧॥

ਰਹਾਉ ॥

ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥

ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥

੨॥

੨॥

੧੧॥

ਗੂਜਰੀ ਮਹਲਾ ੫ ॥

ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥

ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥

੧॥

ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥

ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥

੧॥

ਰਹਾਉ ॥

ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥

ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥

੨॥

੩॥

੧੨॥

ਗੂਜਰੀ ਮਹਲਾ ੫ ॥

ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥

ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥

੧॥

ਮੋਹਨੁ ਪ੍ਰਾਨ ਮਾਨ ਰਾਗੀਲਾ ॥

ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥

੧॥

ਰਹਾਉ ॥

ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥

ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥

੨॥

੪॥

੧੩॥

ਗੂਜਰੀ ਮਹਲਾ ੫ ॥

ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨ੍ਹੇ ਬਸਿ ਅਪਨਹੀ ॥

ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥

੧॥

SikhiAt.Net
498 ×